Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰਗ

Malwinder Singh Kang

June 19, 2022 07:17 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਮੁੱਖ ਦਫ਼ਤਰ ’ਚ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ। 
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।
ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ। ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ, ਪਰ ਇਨਾਂ ਆਗੂਆਂ ਨੇ ਪੀ.ਯੂ ਕੇਂਦਰ ਸਰਕਾਰ ਹਵਾਲੇ ਹੋਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਦੀ ਵਿਰਾਸਤ ਹੈ। ਯੂਨੀਵਰਸਿਟੀ ’ਚ ਸੂਬੇ ਦਾ ਨਾਂ ਵੀ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਯੂਨੀਵਰਸਿਟੀ ਦੇ ਰੱਖ ਰਖਾਅ ਅਤੇ ਵਿੱਤੀ ਖਰਚਿਆਂ ਲਈ 40 ਫ਼ੀਸਦੀ ਆਰਥਿਕ ਹਿੱਸੇ ਦਾ ਭੁਗਤਾਨ ਵੀ ਕਰਦੀ ਹੈ। ਇਸ ਲਈ ਪੰਜਾਬ ਦਾ ਇਸ ਯੂਨੀਵਰਸਿਟੀ ’ਤੇ ਕਾਨੂੰਨਨ ਹੱਕ ਹੈ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 30 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਆਪਣਾ ਜਵਾਬ ਦਾਖਲ ਕਰੇਗੀ ਅਤੇ ਮਜ਼ਬੂਤੀ ਨਾਲ ਅਦਾਲਤ ’ਚ ਪੰਜਾਬ ਦਾ ਪੱਖ ਰੱਖੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ