Tuesday, June 09, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਟਾਟਾ ਕੰਪਨੀ ਸਮੇਤ ਜਪਾਨ ਤੇ ਜਰਮਨ ਦੀਆਂ ਕੰਪਨੀਆਂ ਪੰਜਾਬ ’ਚ ਉਦਯੋਗ ਲਾਉਣ ਲਈ ਤਿਆਰ : ਭਗਵੰਤ ਮਾਨ

CM Bhagwant Mann

June 20, 2022 06:14 PM

ਸੰਗਰੂਰ : ‘ਪੰਜਾਬ ਭਾਵੇਂ ਖੇਤੀਬਾੜੀ ਦਾ ਸੂਬਾ ਹੈ, ਪਰ ਉਦਯੋਗਾਂ ਤੋਂ ਬਿਨ੍ਹਾਂ ਇੱਥੇ ਤਰੱਕੀ ਨਹੀਂ ਹੋ ਸਕਦੀ। ਉਦਯੋਗਾਂ ਦੀ ਸਥਾਪਤੀ ਲਈ ਉਦਯੋਗਪਤੀਆਂ ਨੂੰ ਚੰਗਾ ਮਹੌਲ ਮਿਲਣਾ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ।’ ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 23 ਜੂਨ ਨੂੰ ਆਪਣੀ ਇੱਕ ਇੱਕ ਕੀਮਤੀ ਵੋਟ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ ਜ਼ਰੂਰ ਪਾਓ ਤਾਂ ਜੋ ਉਹ ਲੋਕ ਸਭਾ ਵਿੱਚ ਜਾ ਕੇ ਸੰਗਰੂਰ ਸਮੇਤ ਪੰਜਾਬ ਦੀ ਆਵਾਜ਼ ਬੁਲੰਦ ਕਰ ਸਕੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।  

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ’ਚ ਬਹੁਤ ਸਾਰੇ ਉਦਯੋਗਪਤੀ ਦਫ਼ਤਰਾਂ ਵਿੱਚ ਸੀ.ਐਲ.ਯੂ, ਜਾਂ ਪ੍ਰਦੂਸ਼ਣ ਸਰਟੀਫਿਕੇਟ ਆਦਿ ਦੀਆਂ ਮਨਜ਼ੂਰੀਆਂ ਲਈ ਖੱਜਲ ਖੁਆਰ ਹੋ ਕੇ ਵਾਪਸ ਮੁੱੜ ਜਾਂਦੇ ਸਨ, ਪਰ ‘ਆਪ’ ਦੀ ਸਰਕਾਰ ਉਦਯੋਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨਵੀਂ ਪਾਲਿਸੀ ਤਹਿਤ ਸਿੰਗਲ ਵਿੰਡੋਂ ਪ੍ਰਣਾਲੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਉਦਯੋਗਪਤੀ ਉਦਯੋਗ ਲਾਉਣ ਦੀਆਂ ਮੰਨਜ਼ੂਰੀਆਂ ਸੌਖੇ ਤਰੀਕੇ ਨਾਲ ਹਾਸਲ ਕਰ ਸਕਣਗੇ। ਪੋਰਟਲ ਬਣਾਂਵਾਗੇ, ਫੀਸ ਭਰੋ ਅਤੇ ਪ੍ਰਿੰਟ ਆਉਟ ਕੱਢ ਕੇ ਆਪਣਾ ਕੰਮ ਸ਼ੁਰੂ ਕਰੋ। 

ਮਾਨ ਨੇ ਦੱਸਿਆ ਕਿ ਟਾਟਾ ਕੰਪਨੀ ਪੰਜਾਬ ’ਚ ਪਰਾਲੀ ਤੋਂ ਬਿਜਲੀ ਬਣਾਉਣ ਦਾ ਪਲਾਂਟ ਦੀ ਇੱਛਕ ਹੈ। ਜਪਾਨ ਦੀਆਂ ਕੰਪਨੀਆਂ ਅਤੇ ਜਰਮਨ ਦੀ ਕਲਾਸ ਕੰਪਨੀ ਦੇ ਨੁਮਾਇੰਦੇ ਵੀ ਸੂਬੇ ’ਚ ਪ੍ਰੋਜੈਕਟ ਲਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਜਿਉਂਦਾ ਕੀਤਾ ਜਾਵੇਗਾ ਅਤੇ ਹੋਰ ਵੀ ਜਿਹੜੇ ਉਦਯੋਗਿਕ ਟਾਊਨ ਜਿਵੇਂ ਰਾਜਪੁਰਾ, ਫਿਲੌਰ, ਧਾਰੀਵਾਲ ਆਦਿ ਸੱਭ ਮੁੱੜ ਸੁਰਜੀਤ ਕੀਤੇ ਜਾਣਗੇ। 

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਧੂਰੀ ’ਚ ਮੁੱਖ ਮੰਤਰੀ ਦਾ ਵਧੀਆ ਦਫ਼ਤਰ ਬਣਾਇਆ ਜਾਵੇਗਾ, ਜਿਸ ’ਚ ਵਿਭਾਗਾਂ ਦੇ ਉਚ ਅਧਿਕਾਰੀ ਬੈਠਣਗੇ ਅਤੇ ਲੋਕਾਂ ਦੇ ਕੰਮ ਇੱਥੇ ਹੀ ਹੋਣਗੇ, ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ। ਧੂਰੀ ਦੇ ਵਿਕਾਸ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਧੂਰੀ ਨੂੰ ਵਿਕਾਸ ਦੀ ਧੁਰੀ ਬਣਾਵਾਂਗੇ, ਕਿਉਂਕਿ ਧੂਰੀ ਕੋਲ ਰੇਲਵੇ ਸੰਪਰਕ ਹੈ ਅਤੇ ਦਿੱਲੀ ਲਈ ਹਾਈਵੇਅ ਬਣ ਗਿਆ ਹੈ। ਇੱਥੇ ਉਦਯੋਗ ਸਥਾਪਤ ਕਰਾਂਗੇ ਅਤੇ ਮਲਟੀਨੈਸ਼ਨਲ ਕੰਪਨੀਆਂ ਦੇ ਦਫ਼ਤਰ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇ ਉਦਯੋਗ ਵਧਣਗੇ ਤਾਂ ਉਦਯੋਗਪਤੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਗੇ। ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਉਨ੍ਹਾਂ ਦਾ ਮਨ ਇੱਧਰ ਉਧਰ ਨਹੀਂ ਭਟਕੇਗਾ। ਇਸ ਤੋਂ ਇਲਾਵਾ ਅਸਿੱਧਾ ਰੋਜ਼ਗਾਰ ਟਰੈਕਟਰ ਟਰਾਲੀਆਂ, ਰੇਹੜੀਆਂ, ਢਾਬਿਆਂ ਵਾਲਿਆਂ ਨੂੰ ਮਿਲੇਗਾ।

ਮਾਨ ਨੇ ਕਿਹਾ ਕਿ ਸੰਗਰੂਰ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।  ਗੁਰਦੁਆਰਾ ਅੰਗੀਠਾ ਸਾਹਿਬ ਨੇੜੇ 25 ਏਕੜ ਜ਼ਮੀਨ ਪ੍ਰਾਪਤ ਕਰ ਲਈ ਹੈ ਅਤੇ ਉਥੇ ਭਾਰਤ ਦਾ ਸਭ ਤੋਂ ਆਧੁਨਿਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਜਿੱਥੇ ਬੱਚੇ ਡਾਕਟਰ ਬਣਨਗੇ ਅਤੇ ਲੋਕਾਂ ਦਾ ਇਲਾਜ ਹੋਵੇਗਾ। ਸੰਗਰੂਰ ਅਤੇ ਧੂਰੀ ਦੇ ਹਸਪਤਾਲਾਂ ਨੂੰ ਅੱਪਗਰੇਟ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਧੂਰੀ ਵਿੱਚ ਖੇਲ੍ਹੋ ਇੰਡੀਆ ਤਹਿਤ ਇੱਕ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜਿਥੇ ਖਿਡਾਰੀਆਂ ਅਤੇ ਫੌਜ ’ਚ ਭਰਤੀ ਹੋਣ ਵਾਲੇ ਜਵਾਨਾਂ ਲਈ ਉਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਧੂਰੀ ’ਚ ਅੰਡਰਬ੍ਰਿਜ ਅਤੇ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕੀਤਾ ਜਾਵੇਗਾ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ