Tuesday, December 23, 2025

World

ਅਫ਼ਗਾਨਿਸਤਾਨੀ ਅੱਤਵਾਦੀ ਨੂੰ ਦਿੱਤੀ ਇਮਰਾਨ ਖ਼ਾਨ ਨੂੰ ਮਾਰਨ ਦੀ ਸੁਪਾਰੀ

Imran Khan

June 22, 2022 08:46 AM

ਪਾਕਿਸਤਾਨ :  ਅੱਤਵਾਦ ਵਿਰੋਧੀ ਵਿਭਾਗ ਦੀ ਖੈਬਰ ਪਖਤੂਨਖਵਾ ਬ੍ਰਾਂਚ ਨੇ ਚਿਤਾਵਨੀ ਦਿੱਤੀ ਹੈ ਕਿ ਅੱਤਵਾਦੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਹਨ। ਉਰਦੂ ਅਖ਼ਬਾਰ ਜੰਗ ਨੇ ਮੰਗਲਵਾਰ ਨੂੰ ਆਪਣੀ ਖ਼ਬਰ ’ਚ ਕਿਹਾ ਕਿ ਸੀਟੀਡੀ ਨੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਖ਼ਤਰੇ ਦੇ ਮੱਦੇਨਜ਼ਰ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਣ ਦਾ ਨਿਰਦੇਸ਼ ਦਿੱਤਾ ਹੈ। ਜੰਗ ਮੁਤਾਬਕ ਸੀਟੀਡੀ ਦੀ ਖੈਬਰ ਪਖਤੂਨਖਵਾ ਬ੍ਰਾਂਚ ਵੱਲੋਂ ਜਾਰੀ ਚਿਤਾਵਨੀ ’ਚ ਕਿਹਾ ਗਿਆ ਹੈ ਕਿ ਇਮਰਾਨ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਅੱਤਵਾਦੀਆਂ ਨੇ ਅਫ਼ਗਾਨਿਸਤਾਨ ਦੇ ਇਕ ਹੱਤਿਆਰੇ ਤੋਂ ਮਦਦ ਮੰਗੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਖ਼ਬਰ ’ਚ ਕਿਹਾ ਗਿਆ ਹੈ ਕਿ ਸੀਟੀਡੀ ਨੇ 18 ਜੂਨ ਨੂੰ ਅਲਰਟ ਜਾਰੀ ਕੀਤਾ ਸੀ। ਧਮਕੀ ਨੂੰ ਗੁਪਤ ਰੱਖਣ ਤੇ ਇੰਟਰਨੈੱਟ ਮੀਡੀਆ ’ਤੇ ਲੀਕ ਹੋਣ ਤੋਂ ਰੋਕਣ ਦੇ ਹੁਕਮ ਦਿੱਤੇ ਗਏ ਸਨ।

 

Have something to say? Post your comment