Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Education

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

January 31, 2026 06:05 PM

ਚੰਡੀਗੜ੍ਹ, 31 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ ਮਹੀਨੇ ਦੇ ਤੀਜੇ ਹਫ਼ਤੇ ਵਿੱਚ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ 2 ਤੋਂ 12 ਫਰਵਰੀ ਦਰਮਿਆਨ ਲੈਣ ਲਈ ਨਿਧਾਰਤ ਕੀਤੀਆਂ ਗਈਆਂ ਪ੍ਰਯੋਗੀ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ।
ਡੈਟਸ਼ੀਟ ਅਨੁਸਾਰ, ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਸਬੰਧਤ ਵਿਸ਼ਾ ਲੈਕਚਰਾਰਾਂ ਦੀ ਥਾਂ ਵੱਡੀ ਗਿਣਤੀ ਵਿੱਚ ਮਾਸਟਰ ਕਾਡਰ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਮੁੱਖ ਤੌਰ ‘ਤੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਪੜ੍ਹਾਉਂਦੇ ਹਨ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਅਨੁਭਵ ਨਹੀਂ ਰੱਖਦੇ।
ਇਸ ਮਾਮਲੇ ‘ਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। DTF ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਇਹ ਕਦਮ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਨਾਂ ਨਾਲ ਬੇਇਨਸਾਫੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਨੂੰ ਜਿਸ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ ਲੈਣ ਲਈ ਲਗਾਇਆ ਗਿਆ ਹੈ, ਉਹਨਾਂ ਕੋਲ ਉਸ ਵਿਸ਼ੇ ਦੀ ਲੋੜੀਂਦੀ ਅਕਾਦਮਿਕ ਜਾਣਕਾਰੀ ਹੀ ਨਹੀਂ। ਕਈ ਥਾਵਾਂ ‘ਤੇ ਮਾਸਟਰ ਕਾਡਰ ਦੇ ਗਣਿਤ ਅਧਿਆਪਕਾਂ ਨੂੰ ਫ਼ਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਤਾਇਨਾਤ ਕੀਤਾ ਗਿਆ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
DTF ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕਾਂ ਦੀ ਡਿਊਟੀ ਲੰਬੀਆਂ ਦੂਰੀਆਂ ‘ਤੇ ਲਗਾਈ ਗਈ ਹੈ, ਜਦਕਿ NSQF ਅਧੀਨ ਵੋਕੇਸ਼ਨਲ ਵਿਸ਼ਿਆਂ ਦੇ ਅਧਿਆਪਕਾਂ ਨੂੰ ਹੋਰ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਬੋਰਡ ਦੀ ਗੈਰ-ਜ਼ਿੰਮੇਵਾਰਾਨਾ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।
ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 7000 ਤੋਂ ਵੱਧ ਲੈਕਚਰਾਰਾਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ। ਪ੍ਰਮੋਸ਼ਨ ਅਤੇ ਸਿੱਧੀ ਭਰਤੀ ਰਾਹੀਂ ਇਹ ਅਸਾਮੀਆਂ ਭਰਨ ਦੀ ਥਾਂ ਸਰਕਾਰ ਮਾਸਟਰ ਕਾਡਰ ‘ਤੇ ਵਾਧੂ ਬੋਝ ਪਾ ਕੇ ਕੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਇੱਕ ਵੀ ਨਵੀਂ ਲੈਕਚਰਾਰ ਭਰਤੀ ਨਹੀਂ ਕੀਤੀ ਗਈ, ਜਦਕਿ ਹਜ਼ਾਰਾਂ ਯੋਗ ਅਧਿਆਪਕ ਬੇਰੁਜ਼ਗਾਰ ਹਨ।
DTF ਦੇ ਸੂਬਾ ਮੀਤ ਪ੍ਰਧਾਨਾਂ ਰਜੀਵ ਬਰਨਾਲਾ, ਗੁਰਪਿਆਰ ਕੋਟਲੀ, ਹਰਜਿੰਦਰ ਗੁਰਦਾਸਪੁਰ, ਬੇਅੰਤ ਫੂਲੇਵਾਲ ਅਤੇ ਜਗਪਾਲ ਬੰਗੀ ਨੇ ਮੰਗ ਕੀਤੀ ਕਿ ਪ੍ਰਯੋਗੀ ਪ੍ਰੀਖਿਆਵਾਂ ਲਈ ਸਿਰਫ਼ ਸਬੰਧਤ ਵਿਸ਼ਾ ਲੈਕਚਰਾਰਾਂ ਦੀਆਂ ਹੀ ਡਿਊਟੀਆਂ ਲਗਾਈਆਂ ਜਾਣ ਅਤੇ ਲੈਕਚਰਾਰਾਂ ਦੀਆਂ ਹਜ਼ਾਰਾਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ।

Have something to say? Post your comment

More from Education

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਦੀਆਂ 20 ਹਜ਼ਾਰ ਸੀਟਾਂ ਲਈ 2 ਲੱਖ ਤੋਂ ਵੱਧ ਅਰਜ਼ੀਆਂ; ਆਖ਼ਰੀ ਤਰੀਕ 25 ਜਨਵਰੀ, ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਦੀਆਂ 20 ਹਜ਼ਾਰ ਸੀਟਾਂ ਲਈ 2 ਲੱਖ ਤੋਂ ਵੱਧ ਅਰਜ਼ੀਆਂ; ਆਖ਼ਰੀ ਤਰੀਕ 25 ਜਨਵਰੀ, ਦਾਖ਼ਲਾ ਪ੍ਰੀਖਿਆ 1 ਮਾਰਚ ਨੂੰ