Monday, December 22, 2025

World

ਪਾਕਿਸਤਾਨ 'ਚ ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ; 19 ਲੋਕਾਂ ਦੀ ਮੌਤ

Pakistan News

July 03, 2022 09:18 PM

ਇਸਲਾਮਾਬਾਦ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲੇ 'ਚ ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਬਚਾਅ ਅਧਿਕਾਰੀਆਂ ਮੁਤਾਬਕ ਬਦਕਿਸਮਤੀ ਨਾਲ ਰਾਵਲਪਿੰਡੀ ਤੋਂ ਕਵੇਟਾ ਜਾ ਰਹੀ ਯਾਤਰੀ ਬੱਸ ਸ਼ਿਰਾਨੀ ਜ਼ਿਲੇ ਦੇ ਦਾਨਸਰ ਇਲਾਕੇ ਦੇ ਕੋਲ ਡੂੰਘੀ ਖੱਡ 'ਚ ਡਿੱਗ ਗਈ। ਸ਼ਿਰਾਨੀ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੀ ਸਰਹੱਦ ਦੇ ਅੰਦਰ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ, ਲਾਸ਼ਾਂ ਅਤੇ ਜ਼ਖਮੀਆਂ ਨੂੰ ਝੌਬ ਅਤੇ ਮੁਗਲ ਕੋਟ ਦੇ ਹਸਪਤਾਲਾਂ 'ਚ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋ ਸਕੀ ਹੈ। ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Have something to say? Post your comment