Monday, December 22, 2025

Sports

ਵੈਸਟਇੰਡੀਜ਼ ਖਿਲਾਫ T20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

Indian Cricket team

July 14, 2022 09:56 PM

 ਨਵੀਂ ਦਿੱਲੀ : ਵੈਸਟਇੰਡੀਜ਼ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੋਵੇਗੀ। ਹਾਲਾਂਕਿ ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਨੂੰ ਟੀ-20 ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ। ਕੁਲਦੀਪ ਯਾਦਵ ਤੇ ਕੇਐਲ ਰਾਹੁਲ ਨੂੰ ਟੀ-20 ਟੀਮ ਵਿੱਚ ਜਗ੍ਹਾ ਮਿਲੀ ਹੈ। ਪਰ ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਫਿਟਨੈਸ ਟੈਸਟ ਪਾਸ ਕਰਨਾ ਹੋਵੇਗਾ। ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਮੱਦੇਨਜ਼ਰ ਵੈਸਟਇੰਡੀਜ਼ ਖਿਲਾਫ ਸੀਰੀਜ਼ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਆਰ ਅਸ਼ਵਿਨ ਦੀ ਇਕ ਵਾਰ ਫਿਰ ਟੀਮ ਇੰਡੀਆ ਵਿੱਚ ਵਾਪਸੀ ਹੋਈ ਹੈ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਆਰ ਅਸ਼ਵਿਨ ਵਿਸ਼ਵ ਕੱਪ ਦੇ ਮੱਦੇਨਜ਼ਰ ਟੀਮ ਇੰਡੀਆ ਦੀ ਯੋਜਨਾ ਦਾ ਹਿੱਸਾ ਹਨ। ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੂੰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਸੀ। ਪਰ ਰੋਹਿਤ ਸ਼ਰਮਾ ਤੋਂ ਇਲਾਵਾ ਹਾਰਦਿਕ ਪੰਡਯਾ ਅਤੇ ਰਿਸ਼ਭ ਪੰਤ ਦੀ ਟੀ-20 ਸੀਰੀਜ਼ 'ਚ ਵਾਪਸੀ ਹੋਈ ਹੈ।

ਜ਼ਿਕਰਯੋਗ ਹੈ ਕਿ ਟੀਮ ਇੰਡੀਆ ਦੇ ਨੰਬਰ ਇਕ ਸਪਿਨਰ ਯੁਜਵੇਂਦਰ ਚਾਹਲ ਨੂੰ ਵੀ ਟੀ-20 ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ। ਟੀਮ ਮੈਨੇਜਮੈਂਟ ਪੰਜ ਮੈਚਾਂ ਦੀ ਸੀਰੀਜ਼ 'ਚ ਰਵੀ ਬਿਸ਼ਨੋਈ ਨੂੰ ਹੋਰ ਮੌਕੇ ਦੇ ਸਕਦਾ ਹੈ। ਆਇਰਲੈਂਡ ਅਤੇ ਇੰਗਲੈਂਡ ਖਿਲਾਫ ਟੀ-20 ਸੀਰੀਜ਼ ਦਾ ਹਿੱਸਾ ਰਹੇ ਉਮਰਾਨ ਮਲਿਕ ਨੂੰ ਟੀਮ ਇੰਡੀਆ 'ਚ ਜਗ੍ਹਾ ਨਹੀਂ ਮਿਲੀ ਹੈ। ਸੰਜੂ ਸੈਮਸਨ ਅਤੇ ਰਿਤੂਰਾਜ ਗਾਇਕਵਾੜ ਵੀ ਵੈਸਟਇੰਡੀਜ਼ ਖਿਲਾਫ ਪੰਜ ਮੈਚਾਂ ਦੀ ਸੀਰੀਜ਼ 'ਚ ਜਗ੍ਹਾ ਬਣਾਉਣ 'ਚ ਅਸਫਲ ਰਹੇ।

Have something to say? Post your comment