Monday, December 22, 2025

World

ਇੰਡੀਗੋ ਦੇ ਜਹਾਜ਼ ਦੀ ਪਾਕਿਸਤਾਨ 'ਚ ਐਮਰਜੈਂਸੀ ਲੈਂਡਿੰਗ

Indigo plane

July 17, 2022 08:50 PM

ਸਪਾਈਸ ਜੈੱਟ ਤੋਂ ਬਾਅਦ ਹੁਣ ਇੰਡੀਗੋ ਦੇ ਜਹਾਜ਼ ਨੇ ਪਾਕਿਸਤਾਨ 'ਚ ਐਮਰਜੈਂਸੀ ਲੈਂਡਿੰਗ ਕਰਵਾਈ ਹੈ। ਜ਼ਿਕਰਯੋਗ ਹੈ ਕਿ ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਪਾਕਿਸਤਾਨ ਦੇ ਕਰਾਚੀ 'ਚ ਉਤਾਰਿਆ ਗਿਆ। ਸਾਰੇ ਯਾਤਰੀਆਂ ਨੂੰ ਇੱਥੇ ਉਤਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਏਅਰਲਾਈਨ ਨੇ ਯਾਤਰੀਆਂ ਲਈ ਇੱਕ ਹੋਰ ਜਹਾਜ਼ ਭੇਜਿਆ ਹੈ। ਜੋ ਸਾਰੇ ਯਾਤਰੀਆਂ ਨੂੰ ਹੈਦਰਾਬਾਦ ਲੈ ਕੇ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਸ਼ਾਰਜਾਹ ਤੋਂ ਹੈਦਰਾਬਾਦ ਜਾ ਰਿਹਾ ਸੀ, ਜਦੋਂ ਪਾਇਲਟ ਨੂੰ ਕਈ ਹਜ਼ਾਰ ਫੁੱਟ ਦੀ ਉਚਾਈ 'ਤੇ ਜਹਾਜ਼ 'ਚ ਤਕਨੀਕੀ ਖਰਾਬੀ ਦਾ ਸ਼ੱਕ ਹੋਇਆ ਤਾਂ ਆਖਰਕਾਰ ਜਹਾਜ਼ ਨੂੰ ਕਰਾਚੀ 'ਚ ਲੈਂਡ ਕਰਨ ਦਾ ਫੈਸਲਾ ਕੀਤਾ ਗਿਆ। ਫਿਲਹਾਲ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਫਲਾਈਟ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ। ਇੰਡੀਗੋ ਤੋਂ ਪਹਿਲਾਂ ਸਪਾਈਸ ਜੈੱਟ ਦੀ ਇੱਕ ਫਲਾਈਟ ਵੀ ਤਕਨੀਕੀ ਖਰਾਬੀ ਤੋਂ ਬਾਅਦ ਪਾਕਿਸਤਾਨ ਪਹੁੰਚੀ ਸੀ। ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਵੀ ਪਾਕਿਸਤਾਨ ਦੇ ਕਰਾਚੀ 'ਚ ਕੀਤੀ ਗਈ। ਇਸ ਜਹਾਜ਼ 'ਚ 150 ਲੋਕ ਸਵਾਰ ਸਨ, ਜਿਨ੍ਹਾਂ ਨੂੰ ਪਹਿਲਾਂ ਪਾਕਿਸਤਾਨ 'ਚ ਉਤਾਰਿਆ ਗਿਆ ਅਤੇ ਉਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ, ਬਾਅਦ 'ਚ ਸਾਰੇ ਯਾਤਰੀਆਂ ਨੂੰ ਦੂਜੇ ਜਹਾਜ਼ ਤੋਂ ਦੁਬਈ ਭੇਜ ਦਿੱਤਾ ਗਿਆ।

Have something to say? Post your comment