Monday, December 22, 2025

Sports

ਨੀਰਜ ਚੋਪੜਾ ਪਹੁੰਚਿਆ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ

Neeraj Chopra reached the final of the World Athletics Championship

July 22, 2022 04:10 PM

Olympic Champion Neeraj Chopra : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਅਮਰੀਕਾ ਵਿੱਚ ਚੱਲ ਰਹੀ ਇਸ ਚੈਂਪੀਅਨਸ਼ਿਪ ਦੇ ਗਰੁੱਪ ਰਾਊਂਡ ਦੀ ਪਹਿਲੀ ਕੋਸ਼ਿਸ਼ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥ੍ਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਹੈ।
ਉਸ ਨੇ 88.39 ਮੀਟਰ ਜੈਵਲਿਨ ਸੁੱਟ ਕੇ ਫਾਈਨਲ ਲਈ ਥਾਂ ਪੱਕੀ ਕੀਤੀ। 24 ਸਾਲਾ ਨੀਰਜ ਦਾ ਇਹ ਤੀਜਾ ਸਰਵੋਤਮ ਪ੍ਰਦਰਸ਼ਨ ਸੀ। ਵਿਸ਼ਵ ਚੈਂਪੀਅਨਸ਼ਿਪ ਦੇ ਪੁਰਸ਼ ਜੈਵਲਿਨ ਥਰੋਅ ਮੁਕਾਬਲੇ ਵਿੱਚ ਖਿਡਾਰੀਆਂ ਨੂੰ ਦੋ ਗਰੁੱਪਾਂ ਵਿੱਚ ਰੱਖਿਆ ਗਿਆ ਸੀ। ਇਨ੍ਹਾਂ ਦੋਵਾਂ ਗਰੁੱਪਾਂ ਦੇ ਸਰਵੋਤਮ-12 ਖਿਡਾਰੀਆਂ ਨੇ ਫਾਈਨਲ ਵਿੱਚ ਥਾਂ ਹਾਸਲ ਕਰਨੀ ਸੀ। ਆਟੋਮੈਟਿਕ ਯੋਗਤਾ ਲਈ 83.50 ਮੀਟਰ ਦਾ ਸਕੇਲ ਤੈਅ ਕੀਤਾ ਗਿਆ ਸੀ। ਨੀਰਜ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਇਹ ਅੰਕੜਾ ਪਾਰ ਕੀਤਾ ਅਤੇ ਫਾਈਨਲ
ਵਿੱਚ ਪ੍ਰਵੇਸ਼ ਕੀਤਾ। ਉਸ ਨੂੰ ਗਰੁੱਪ ਏ ਵਿੱਚ ਰੱਖਿਆ ਗਿਆ ਹੈ।

Have something to say? Post your comment