Monday, December 22, 2025

World

ਕੈਨੇਡਾ 'ਚ ਜ਼ਬਰਦਸਤ ਗੋਲੀਬਾਰੀ ਕਾਰਨ ਦਹਿਸ਼ਤ, ਫੁੱਟਪਾਥ 'ਤੇ ਸੌ ਰਹੇ ਲੋਕਾਂ ਨੂੰ ਬਣਾਇਆ ਨਿਸ਼ਾਨਾ

Violent shooting in Canada

July 26, 2022 06:06 AM

ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ ਘਟਨਾ 'ਚ ਸ਼ਾਮਲ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲੀਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।

ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਅਨੁਸਾਰ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।


ਪੁਲਿਸ ਨੇ ਦੱਸਿਆ ਕਿ ਸ਼ੱਕੀ ਇਕੱਲਾ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਗੋਲੀਬਾਰੀ ਲਈ ਜ਼ਿੰਮੇਵਾਰ ਹੈ। ਸ਼ਹਿਰ ਦੇ ਬਾਹਰੀ ਇਲਾਕੇ ਲੈਂਗਲੇ ਅਤੇ ਲੈਂਗਲੇ ਟਾਊਨਸ਼ਿਪ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਲੋਕਾਂ ਨੂੰ 200 ਸਟਰੀਟ ਅਤੇ ਲੈਂਗਲੇ ਬਾਈਪਾਸ ਦੇ ਨੇੜੇ ਦੇ ਖੇਤਰ ਤੋਂ ਬਾਹਰ ਰਹਿਣ ਲਈ ਕਿਹਾ ਗਿਆ ਹੈ।

Have something to say? Post your comment