Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕੀਤੇ ਕਾਬੂ

Punjab Police arrested two close associates of gangster Goldy Brar

July 27, 2022 12:27 PM

ਚੰਡੀਗੜ੍ਹ/ਬਠਿੰਡਾ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਉਹਨਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਜਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਗੋਲੀ ਸਿੱਕਾ ਅਤੇ ਏ.ਐਸ.ਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਸਫ਼ਲਤਾ ਏਜੀਟੀਐਫ ਵੱਲੋਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਮੁਕਾਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲੀਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ।
ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ