Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਬਾਬਾ ਫਰੀਦ 'ਵਰਸਿਟੀ ਵਾਈਸ ਚਾਂਸਲਰ ਵਿਵਾਦ: 'ਮੰਦਭਾਗੀ ਘਟਨਾ' ਪਰ, 'ਆਪ' ਸਰਕਾਰ ਸਿਹਤ ਸੇਵਾਵਾਂ ਦੇ ਮਾਮਲੇ 'ਚ ਢਿੱਲ ਨਹੀਂ ਕਰੇਗੀ ਬਰਦਾਸ਼ਤ

Malvinder singh Kang

July 31, 2022 07:00 AM

ਚੰਡੀਗੜ੍ਹ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਨਾਲ ਸਬੰਧਤ ਘਟਨਾ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ 'ਤੇ ਘਟੀਆ ਰਾਜਨੀਤੀ ਕਰ ਰਹੀ ਹੈ ਅਤੇ ਮੀਡੀਆ ਕਵਰੇਜ ਲਈ ਮਗਰਮੱਛ ਦੇ ਹੰਝੂ ਵਹਾ ਰਹੀ ਹੈ।

ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਇਸ ਮੁੱਦੇ 'ਤੇ ਕੀਤੀ ਜਾ ਰਹੀ ਕੋਝੀ ਰਾਜਨੀਤੀ ਉਸਤੋਂ ਵੀ ਵੱਧ ਮੰਦਭਾਗੀ ਹੈ। ਪਰ ਆਪ ਦੀ ਸਰਕਾਰ ਸਿਹਤ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ। 

ਕੰਗ ਨੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਿਰੋਧੀ ਧਿਰ ਇਸ ਮੁੱਦੇ ਨੂੰ ਉਠਾ ਰਹੀ ਹੈ ਉਹ ਅਤਿ ਨਿੰਦਣਯੋਗ ਹੈ। ਇਹ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਵੀਸੀ ਪ੍ਰਤੀ ਝੂਠੀ ਹਮਦਰਦੀ ਦਿਖਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰੀ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਕਿਸੇ ਗਰੀਬ ਦੀ ਮੌਤ ਹੋ ਜਾਂਦੀ ਹੈ ਤਾਂ ਵਿਰੋਧੀ ਧਿਰ 'ਚੋਂ ਕੋਈ ਕਿਉਂ ਨਹੀਂ ਬੋਲਦਾ।

ਕੰਗ ਨੇ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਮਕਸਦ ਸਿਰਫ਼ ਇਹ ਸੀ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਗਰੀਬ ਅਤੇ ਲੋੜਵੰਦ ਵਿਅਕਤੀ ਨੂੰ ਬਿਹਤਰ ਅਤੇ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਸਿਹਤ ਮੰਤਰੀ ਪਿਛਲੇ ਇੱਕ ਮਹੀਨੇ ਤੋਂ ਸਿਹਤ ਵਿਵਸਥਾ ਵਿੱਚ ਸੁਧਾਰ ਲਈ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਉਹ ਕਿਸੇ ਦਾ ਅਪਮਾਨ ਨਹੀਂ ਕਰਨਾ ਚਾਹੁੰਦੇ ਸੀ।

 

ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਜਿੱਥੇ ਜ਼ਿਆਦਾਤਰ ਗਰੀਬ ਲੋਕ ਇਲਾਜ ਲਈ ਆਉਂਦੇ ਹਨ, ਵਿੱਚ ਬੈੱਡਾਂ ਦੀ ਮਾੜੀ ਹਾਲਤ ਅਤੇ ਸਫ਼ਾਈ ਦੀ ਘਾਟ ਦੇਖ ਕੇ ਮੰਤਰੀ ਜੀ ਬਹੁਤ ਦੁਖੀ ਹੋਏ। ਬਾਅਦ ਵਿੱਚ ਸ਼ਾਮ ਨੂੰ ਮੰਤਰੀ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਸਟਾਫ਼ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ।

ਕੰਗ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਡਾਕਟਰਾਂ ਦਾ ਪੂਰਾ ਸਤਿਕਾਰ ਕਰਦੀ ਹੈ। ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਮੰਤਰੀ ਜੌੜਾਮਾਜਰਾ ਦੀ ਵਿਦਿਅਕ ਯੋਗਤਾ 'ਤੇ ਸਵਾਲ ਉਠਾਉਣ 'ਤੇ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕੰਗ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਜਦੋਂ ਕਾਂਗਰਸ ਸਰਕਾਰ 'ਚ ਬਲਬੀਰ ਸਿੰਘ ਸਿੱਧੂ ਅਤੇ ਓਪੀ ਸੋਨੀ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਨੇ ਇਤਰਾਜ਼ ਕਿਉਂ ਨਹੀਂ ਜਤਾਇਆ।

ਇਸ ਬੇਬੁਨਿਆਦ ਗੱਲਾਂ ਰਾਹੀਂ ਵਿਰੋਧੀ ਧਿਰ ਮਾਨ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰ ਰਹੀ ਹੈ। ਅਸਲ ਵਿੱਚ ਪੰਜਾਬ ਵਿੱਚ ਹੁਣ ਇੱਕ ਅਸਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੁਣ ਮਹਿਲਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਨਹੀਂ ਰਹੇ, ਸਗੋਂ ਖੁਦ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਦੇ ਵੀ ਗੰਭੀਰ ਨਹੀਂ ਹੋਏ। ਉਹ ਆਪਣੀ ਆਲੀਸ਼ਾਨ ਜੀਵਨ ਸ਼ੈਲੀ ਵਿਚ ਰੁੱਝੇ ਰਹੇ ਅਤੇ ਲੋਕਾਂ ਦੇ ਟੈਕਸ ਦੇ ਕਰੋੜਾਂ ਰੁਪਏ ਬਰਬਾਦ ਕਰਦੇ ਰਹੇ। ਪਰ ਸੂਬੇ ਦਾ ਮਾਲੀਆ ਵਧਾਉਣ ਲਈ 'ਆਪ' ਸਰਕਾਰ ਨੇ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ। ਇਨ੍ਹਾਂ ਜ਼ਮੀਨਾਂ 'ਤੇ ਸਿਆਸਤਦਾਨਾਂ ਦੀ ਸਰਪ੍ਰਸਤੀ ਹੇਠ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ।


Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ