Monday, December 22, 2025

World

ਕੋਰੋਨਾ ਨੂੰ ਹਰਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਬਿਡੇਨ ਨੂੰ ਫਿਰ ਹੋਏ ਕੋਰੋਨਾ ਪਾਜ਼ੇਟਿਵ

Joe Biden Corona positive

July 31, 2022 07:26 AM

Joe Biden Corona Positive:   ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਿਡੇਨ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਠੀਕ ਮਹਿਸੂਸ ਕਰ ਰਹੇ ਹਨ। ਇਹ ਰੀਬਾਉਂਡ ਦਾ ਮਾਮਲਾ ਹੈ, ਜਿਸ ਵਿੱਚ ਰਾਸ਼ਟਰਪਤੀ ਨੇ ਕੋਈ ਲੱਛਣ ਨਹੀਂ ਦਿਖਾਏ ਹਨ।

ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ, ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਇਕੱਲੇ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਬਿਡੇਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ। ਇਸ ਹਫਤੇ ਬੁੱਧਵਾਰ ਨੂੰ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।

Have something to say? Post your comment