Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਕੀਤਾ ਮੁਸ਼ਕਿਲ, ਪ੍ਰਧਾਨ ਮੰਤਰੀ ਮੋਦੀ ਸਿਰਫ਼ ਆਪਣੇ ਕਾਰਪੋਰੇਟ ਦੋਸਤਾਂ ਨੂੰ ਫਾਇਦਾ ਪਹੁੰਚਾਉਣ 'ਚ ਰੁੱਝੇ : AAP

Malvinder Singh Kang

August 02, 2022 09:21 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਾਣਬੁੱਝ ਕੇ ਮਹਿੰਗਾਈ ਵਧਾਉਣ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਸਮਾਨ ਛੂਹ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਦੇਸ਼ ਦੇ ਕਰੋੜਾਂ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਲੱਖਾਂ ਲੋਕ ਭੁੱਖਮਰੀ ਅਤੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਆਪਣੇ ਪੂੰਜੀਵਾਦੀ ਮਿੱਤਰਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੇ ਹੋਏ ਹਨ।

 ਉੱਜਵਲਾ ਸਕੀਮ ਦੀ ਉਦਾਹਰਣ ਦਿੰਦਿਆਂ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਲੋਕਾਂ ਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਇਸ ਸਕੀਮ ਤਹਿਤ ਕਰੀਬ 9 ਕਰੋੜ ਲੋਕਾਂ ਨੂੰ ਮਿਲੇ ਗੈਸ ਸਿਲੰਡਰਾਂ ਵਿੱਚੋਂ 4 ਕਰੋੜ ਤੋਂ ਵੱਧ ਲਾਭਪਾਤਰੀ ਆਪਣੇ ਸਿਲੰਡਰਾਂ ਨੂੰ ਰੀਫਿਲ ਨਹੀਂ ਕਰਵਾਉਂਦੇ। LPG ਗੈਸ ਸਿਲੰਡਰ ਦੀ ਕੀਮਤ 8 ਸਾਲ ਪਹਿਲਾਂ 350 ਰੁਪਏ ਦੇ ਮੁਕਾਬਲੇ ਅੱਜ ਲਗਭਗ 1150 ਰੁਪਏ ਹੋ ਗਈ ਹੈ।  ਪਰ ਕਿੰਨੀ ਸ਼ਰਮ ਦੀ ਗੱਲ ਹੈ ਕਿ ਮੋਦੀ ਸਰਕਾਰ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ 'ਤੇ ਜੀਐਸਟੀ ਲਗਾ ਦਿੱਤਾ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਹੋਰ ਵਧਾ ਦਿੱਤੀਆਂ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ