Monday, December 22, 2025

Sports

Commonwealth Games : ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਚਾਂਦੀ ਦਾ ਤਮਗਾ, CM ਮਾਨ ਨੇ ਦਿੱਤੀ ਵਧਾਈ

Weightlifter Vikas Thakur

August 03, 2022 10:08 AM
ਚੰਡੀਗੜ੍ਹ: ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਇਸ ਖਿਡਾਰੀ ਨੂੰ ਪੰਜਾਬ ਦਾ ਨਾਮ ਰੌਸ਼ਨ ਕਰ 'ਤੇ ਵਧਾਈ ਦਿੱਤੀ। 
 
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346kg ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ…ਬਹੁਤ-ਬਹੁਤ ਵਧਾਈਆਂ… ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼ ਚੱਕਦੇ ਇੰਡੀਆ…!"
 

Have something to say? Post your comment