Monday, December 22, 2025

World

ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬੱਸ ਤੇ ਤੇਲ ਟੈਂਕਰ ਵਿਚਾਲੇ ਭਿਆਨਕ ਟੱਕਰ, 20 ਲੋਕ ਜ਼ਿੰਦਾ ਸੜੇ

Oil tanker

August 16, 2022 10:31 AM

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਨੂੰ ਇੱਕ ਯਾਤਰੀ ਬੱਸ ਅਤੇ ਇੱਕ ਤੇਲ ਟੈਂਕਰ ਵਿਚਕਾਰ ਭਿਆਨਕ ਟੱਕਰ ਵਿੱਚ 20 ਲੋਕ ਜ਼ਿੰਦਾ ਸੜ ਗਏ। ਇਹ ਹਾਦਸਾ ਲਾਹੌਰ ਤੋਂ ਕਰੀਬ 350 ਕਿਲੋਮੀਟਰ ਦੂਰ ਮੁਲਤਾਨ 'ਚ ਇਕ ਮੋਟਰਵੇਅ 'ਤੇ ਵਾਪਰਿਆ, ਜੋ ਕਥਿਤ ਤੌਰ 'ਤੇ ਤੇਜ਼ ਰਫਤਾਰ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਸੜਕ 'ਤੇ ਕਈ ਘੰਟੇ ਆਵਾਜਾਈ ਠੱਪ ਰਹੀ।

ਰੈਸਕਿਊ 1122 ਦੇ ਬੁਲਾਰੇ ਨੇ ਦੱਸਿਆ ਕਿ ਲਾਹੌਰ ਤੋਂ ਕਰਾਚੀ ਜਾ ਰਹੀ ਬੱਸ ਅਤੇ ਤੇਲ ਟੈਂਕਰ ਵਿਚਾਲੇ ਹੋਈ ਟੱਕਰ 'ਚ 20 ਲੋਕਾਂ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਟੈਂਕਰ ਦੋਵਾਂ ਨੂੰ ਅੱਗ ਲੱਗ ਗਈ ਅਤੇ ਸਵਾਰੀਆਂ ਜ਼ਿੰਦਾ ਸੜ ਗਈਆਂ। ਝੁਲਸ ਗਏ ਲੋਕਾਂ ਨੂੰ ਮੁਲਤਾਨ ਦੇ ਨਿਸ਼ਤਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Have something to say? Post your comment