Monday, December 22, 2025

Sports

ਆਇਰਲੈਂਡ ਦੇ ਲੈਜੇਂਡ ਕ੍ਰਿਕੇਟਰ ਕੈਵਿਨ ਓ ਬ੍ਰਾਇਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ

Legend cricketer Kevin O'Brien

August 17, 2022 08:52 AM

ਆਇਰਲੈਂਡ ਕ੍ਰਿਕਟ ਦੇ ਮਹਾਨ ਆਲਰਾਊਂਡਰਾਂ ਵਿੱਚੋਂ ਇੱਕ, ਕੇਵਿਨ ਓ ਬ੍ਰਾਇਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੇਵਿਨ ਨੇ ਪਿਛਲੇ ਸਾਲ ਵਨਡੇ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਵਨਡੇ ਤੋਂ ਸੰਨਿਆਸ ਲੈਣ ਦਾ ਐਲਾਨ ਕਰਦੇ ਸਮੇਂ ਕੇਵਿਨ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਦਾ ਪੂਰਾ ਧਿਆਨ ਟੀ-20 ਤੇ ਟੈਸਟ ਕ੍ਰਿਕਟ 'ਤੇ ਹੋਵੇਗਾ। ਪਰ ਹੁਣ ਉਨ੍ਹਾਂ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੇਵਿਨ ਦੇ 16 ਸਾਲਾਂ ਦੇ ਲੰਬੇ ਕ੍ਰਿਕਟ ਕਰੀਅਰ ਵਿੱਚ ਆਇਰਲੈਂਡ ਨੇ ਬਹੁਤ ਕੁਝ ਹਾਸਲ ਕੀਤਾ। ਆਇਰਲੈਂਡ ਕ੍ਰਿਕਟ ਵਿੱਚ ਉਨ੍ਹਾਂ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ।


ਕੇਵਿਨ ਓ'ਬ੍ਰਾਇਨ ਨੇ ਆਪਣੇ ਕ੍ਰਿਕਟ ਕਰੀਅਰ 'ਚ ਕਈ ਇਤਿਹਾਸਕ ਪਾਰੀਆਂ ਖੇਡੀਆਂ। ਉਸਨੇ 2011 ਦੇ ਵਿਸ਼ਵ ਕੱਪ ਵਿੱਚ ਇੰਗਲੈਂਡ ਦੇ ਖਿਲਾਫ ਬੈਂਗਲੁਰੂ ਵਿੱਚ ਸਭ ਤੋਂ ਤੇਜ਼ ਸੈਂਕੜਾ ਲਗਾਇਆ ਸੀ। ਉਨ੍ਹਾਂ ਨੇ 50 ਗੇਂਦਾਂ 'ਚ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਉਸ ਨੇ ਇਸ ਮੈਚ 'ਚ 63 ਗੇਂਦਾਂ 'ਚ 113 ਦੌੜਾਂ ਦਾ ਸ਼ਾਨਦਾਰ ਸੈਂਕੜਾ ਲਗਾਇਆ। ਕੇਵਿਨ ਦੇ ਇਸ ਸੈਂਕੜੇ ਦੀ ਬਦੌਲਤ ਆਇਰਲੈਂਡ ਨੇ ਇੰਗਲੈਂਡ ਨੂੰ ਤਿੰਨ ਵਿਕਟਾਂ ਨਾਲ ਹਰਾਇਆ।

Have something to say? Post your comment