Monday, December 22, 2025

World

ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖਾਨ ਦੀ ਹੋ ਸਕਦੀ ਹੈ ਗ੍ਰਿਫਤਾਰੀ!

Pakistan's former PM Imran Khan

August 21, 2022 05:41 AM

 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੈਰ-ਕਾਨੂੰਨੀ ਫੰਡਿੰਗ ਦੇ ਮਾਮਲੇ ਵਿੱਚ ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਾ ਹੋਣ ਅਤੇ ਇਸ ਦੇ ਨੋਟਿਸ ਦਾ ਜਵਾਬ ਨਾ ਦੇਣ ਲਈ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸ਼ਨੀਵਾਰ ਨੂੰ ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਸਾਹਮਣੇ ਆਈ ਹੈ।

ਪਾਕਿਸਤਾਨ ਦੇ ਰੋਜ਼ਾਨਾ ਅਖਬਾਰ 'ਦਿ ਨਿਊਜ਼' ਦੀ ਰਿਪੋਰਟ ਮੁਤਾਬਕ ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਸ਼ੁੱਕਰਵਾਰ ਨੂੰ ਇਸ ਸਬੰਧ 'ਚ ਇਮਰਾਨ ਖਾਨ ਨੂੰ ਦੂਜਾ ਨੋਟਿਸ ਜਾਰੀ ਕੀਤਾ ਹੈ। ਦਿ ਨਿਊਜ਼ ਦੀ ਰਿਪੋਰਟ ਮੁਤਾਬਕ ਇਮਰਾਨ ਖਾਨ ਨੂੰ ਪਹਿਲਾ ਨੋਟਿਸ ਪਿਛਲੇ ਬੁੱਧਵਾਰ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ ਐਫਆਈਏ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

ਅਖ਼ਬਾਰ 'ਦਿ ਨਿਊਜ਼' ਨੇ ਐਫਆਈਏ ਦੇ ਉੱਚ ਪੱਧਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਅੰਤਿਮ ਫ਼ੈਸਲਾ ਤਿੰਨ ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ।

ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਐਫਆਈਏ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਪਾਰਟੀ ਨਾਲ ਸਬੰਧਤ ਪੰਜ ਕੰਪਨੀਆਂ ਦਾ ਪਤਾ ਲਗਾਇਆ ਹੈ ਜੋ ਅਮਰੀਕਾ, ਆਸਟ੍ਰੇਲੀਆ, ਕੈਨੇਡਾ, ਯੂਕੇ ਅਤੇ ਬੈਲਜੀਅਮ ਵਿਚ ਕੰਮ ਕਰ ਰਹੀਆਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਨ੍ਹਾਂ ਕੰਪਨੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

Have something to say? Post your comment