Monday, December 22, 2025

World

ਪਾਕਿਸਤਾਨ : ਹੋਟਲ ਨੇੜੇ ਧਮਾਕੇ ਵਿਚ ਪੁਲਿਸ ਮੁਲਾਜ਼ਮਾਂ ਦੀ ਮੌਤ

August 09, 2021 08:14 AM

ਬਲੋਚਿਸਤਾਨ: ਪਾਕਿਸਤਾਨ ਵਿਚ ਇਕ ਜਬਰਦਸਤ ਧਮਾਕੇ ਵਿਚ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ ਅਤੇ ਕਈਆਂ ਦੀ ਮੌਤ ਹੋ ਗਈ। ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਬਲੋਚ ਰਾਸ਼ਟਰਵਾਦੀ ਸੂਬੇ ਵਿੱਚ ਸਰਗਰਮ ਹਨ ਅਤੇ ਅਕਸਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਦਰਅਸਲ ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ‘ਚ ਸੇਰੇਨਾ ਹੋਟਲ ਨੇੜੇ ਐਤਵਾਰ ਨੂੰ ਪੁਲਿਸ ਦੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ‘ਚ ਘੱਟੋ-ਘੱਟ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ 8 ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖਮੀ ਹੋ ਗਏ। ਬਲੋਚਿਸਤਾਨ ਸਰਕਾਰ ਦੇ ਬੁਲਾਰੇ ਲਿਆਕਤ ਸ਼ਾਹਵਾਨੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬੰਬ ਮੋਟਰਸਾਈਕਲ ਨਾਲ ਫਿੱਟ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਧਮਾਕੇ ਵਿੱਚ ਦੋ ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਅੱਠ ਹੋਰ ਜ਼ਖਮੀ ਹੋ ਗਏ। ਸ਼ਾਹਵਾਨੀ ਨੇ ਦੱਸਿਆ ਕਿ ਕਵੇਟਾ ਦੇ ਸੇਰੇਨਾ ਹੋਟਲ ਨੇੜੇ ਤੰਜ਼ੀਮ ਸਕੁਏਅਰ ਵਿੱਚ ਪੁਲਿਸ ਦੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਵਿੱਚ ਚਾਰ ਰਾਹਗੀਰ ਵੀ ਜ਼ਖਮੀ ਹੋਏ ਹਨ।ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Have something to say? Post your comment