Monday, December 22, 2025

World

ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ! ਕੌਮਾਂਤਰੀ ਵਿਦਿਆਰਥੀਆਂ ਲਈ ਨਿਯਮਾਂ 'ਚ ਦਿੱਤੀ ਗਈ ਢਿੱਲ

Work permit canada visa

August 30, 2022 10:13 AM

ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ 'ਚ ਦੇਰੀ ਦੇ ਵਿਚਕਾਰ ਰਿਮੋਟ ਲੋਕੇਸ਼ਨ ਸਟੱਡੀਜ਼ ਬਾਰੇ ਕੁਝ ਨਿਯਮਾਂ 'ਚ ਢਿੱਲ ਦਿੱਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਨਾ ਛੱਡਣ। ਕੈਨੇਡਾ ਨੇ ਇਹ ਛੋਟ ਅਜਿਹੇ ਸਮੇਂ 'ਚ ਦਿੱਤੀ ਹੈ ਜਦੋਂ ਉੱਥੇ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ। IRCC ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਆਫ਼ਰ ਕਰਨ ਦਾ ਐਲਾਨ ਕੀਤਾ ਹੈ।

IRCC ਨੇ ਕਿਹਾ ਕੋਰੋਨਾ ਕਾਲ ਦੌਰਾਨ ਰਿਮੋਟ ਲੋਕੇਸ਼ਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਜਿਹੜੇ ਉਪਾਅ ਕੀਤੇ ਗਏ ਸਨ,  ਉਨ੍ਹਾਂ ਨੂੰ ਹੁਣ 31 ਅਗਸਤ 2023 ਤੱਕ ਵਧਾਇਆ ਜਾ ਰਿਹਾ ਹੈ। ਕੈਨੇਡਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਵੀਜ਼ਾ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਪ੍ਰਕਿਰਿਆ 'ਚ ਦੇਰੀ ਹੋਣ 'ਤੇ ਵਿਦਿਆਰਥੀ ਰਿਮੋਟ ਲੋਕੇਸ਼ਨ ਉਪਾਅ ਦੀ ਵਰਤੋਂ ਕਰ ਸਕਦੇ ਹਨ।

IRCC ਨੇ ਇੱਕ ਟਵੀਟ 'ਚ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ 31 ਅਗਸਤ 2022 ਤੋਂ ਪਹਿਲਾਂ ਆਨਲਾਈਨ ਪੜ੍ਹਾਈ ਜਾਰੀ ਰੱਖਣ ਦਾ ਆਪਸ਼ਨ ਚੁਣਿਆ ਹੈ ਜਾਂ ਸਟੂਡੈਂਟ ਵੀਜ਼ਾ ਪਰਮਿਟ ਲਈ ਅਰਜ਼ੀ ਦਿੱਤੀ ਹੈ, ਉਹ ਅਜੇ ਵੀ ਪੂਰਾ ਕੋਰਸ ਆਨਲਾਈਨ ਤਰੀਕੇ ਨਾਲ ਪੂਰਾ ਕਰਨ ਦੇ ਯੋਗ ਹੋਣਗੇ ਅਤੇ ਉਨ੍ਹਾਂ ਦਾ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) 'ਤੇ ਵੀ ਕੋਈ ਅਸਰ ਨਹੀਂ ਪਵੇਗਾ।

 

Have something to say? Post your comment