Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (੧ ਜੁਲਾਈ ੨੦੨੩) Hukamnama, Sri Harmandir Sahib (01-Jul-2023)

July 01, 2023 09:19 AM

AMRIT VELE HUKAMNAMA SAHIB SRI DARBAR SAHIB SRI AMRITSAR, ANG 617, 01-Jul-2023

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ
ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। गुरू नानक जी कहते हैं, हे भाई! नानक (उस) गुणों के खजाने परमात्मा की सिफत-सलाह का गीत गाता है। गुरु ने ((मेरा) नानक का) भ्रम दूर कर दिया है। गुरू नानक जी कहते हैं (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ