Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Haryana

Nayab Singh Saini: ਨਾਇਬ ਸਿੰਘ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਇਹ ਵਿਧਾਇਕ ਹੋ ਸਕਦੇ ਹਨ ਨਵੀਂ ਕੈਬਿਨੇਟ ਵਿੱਚ ਸ਼ਾਮਲ

October 17, 2024 10:13 AM

Nayab Singh Saini Oath Ceremony: ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪੰਚਕੁਲਾ ਵਿੱਚ ਹੋਵੇਗਾ ਸਹੁੰ ਚੁੱਕ ਸਮਾਗਮ

ਜਾਣਕਾਰੀ ਮੁਤਾਬਕ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਹੁੰ ਚੁੱਕ ਸਮਾਗਮ ਦੁਪਹਿਰ 12.30 ਵਜੇ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਮੈਦਾਨ 'ਚ ਨਾਇਬ ਸਿੰਘ ਸੈਣੀ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਅਮਿਤ ਸ਼ਾਹ ਤੇ ਰਾਜਨਾਥ ਸਿੰਘ ਹੋਣਗੇ ਸਮਾਗਮ ਵਿੱਚ ਸ਼ਾਮਲ 

ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਭਾਜਪਾ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨਗੇ ਸੈਣੀ

ਦੱਸ ਦੇਈਏ ਕਿ ਭਾਜਪਾ ਆਗੂ ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨਗੇ। ਇਸ ਸਾਲ ਦੇ ਸ਼ੁਰੂ ਵਿਚ ਉਨ੍ਹਾਂ ਨੂੰ ਮਨੋਹਰ ਲਾਲ ਖੱਟਰ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।

ਹਰਿਆਣਾ ਵਿੱਚ ਕੁੱਲ 13 ਮੰਤਰੀ ਚੁੱਕਣਗੇ ਸਹੁੰ

ਇਹ ਆਗੂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਸਹੁੰ ਚੁੱਕਣਗੇ:

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਿਲ ਵਿੱਜ, ਕ੍ਰਿਸ਼ਨ ਲਾਲ ਪੰਵਾਰ, ਕ੍ਰਿਸ਼ਨ ਬੇਦੀ, ਡਾ: ਕ੍ਰਿਸ਼ਨ ਲਾਲ ਮਿੱਡਾ, ਡਾ: ਅਰਵਿੰਦ ਸ਼ਰਮਾ, ਗੌਰਵ ਗੌਤਮ, ਰਾਜੇਸ਼ ਨਾਗਰ, ਵਿਪੁਲ ਗੋਇਲ, ਆਰਤੀ ਰਾਓ, ਰਾਓ ਨਰਵੀਰ ਸਿੰਘ, ਰਣਵੀਰ ਸਿੰਘ ਗੰਗਵਾ, ਸ਼ਰੂਤੀ ਚੌਧਰੀ ਅਤੇ ਮਹੀਪਾਲ ਢਾਂਡਾ ਨਵੀਂ ਕੈਬਿਨੇਟ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਕਾਬਲੇਗ਼ੌਰ ਹੈ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਈਆਂ ਚੋਣਾਂ ਵਿੱਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿੱਚ 48 ਸੀਟਾਂ ਜਿੱਤ ਕੇ ਸੂਬੇ ਵਿੱਚ ਤੀਜੀ ਵਾਰ ਇਤਿਹਾਸਕ ਜਿੱਤ ਦਰਜ ਕੀਤੀ ਹੈ। ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਸਨ। ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਨਾਲ ਸੈਣੀ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪਾਰਟੀ ਆਗੂਆਂ ਨੇ ਦੱਸਿਆ ਕਿ ਇਸ ਵੱਡੇ ਸਮਾਗਮ ਵਿੱਚ ਕਰੀਬ 50,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Have something to say? Post your comment

More from Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ