Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, ਪਿਛਲੇ ਸਾਲ ਦਾ ਰਿਕਾਰਡ ਟੁੱਟਣ ਨੇੜੇ, 6 ਸ਼ਹਿਰਾਂ ਦਾ AQI YELLOW ਜ਼ੋਨ 'ਚ

October 20, 2024 04:08 PM

Stubble Burning Punjab: ਹਰ ਸਾਲ ਦੀ ਤਰ੍ਹਾਂ ਪੰਜਾਬ 'ਚ ਇਸ ਸਾਲ ਵੀ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਦੇ ਕਿਸਾਨ ਬਿਨਾਂ ਸੋਚੇ ਸਮਝੇ ਪਰਾਲੀ ਸਾੜਦੇ ਜਾ ਰਹੇ ਹਨ, ਜਿਸ ਨਾਲ ਹਵਾ ਤਾਂ ਗੰਦੀ ਹੋ ਹੀ ਰਹੀ ਹੈ ਅਤੇ ਨਾਲ ਹੀ ਪਰਾਲੀ ਦਾ ਧੂੰਆ ਸੜਕ ਹਾਦਸਿਆਂ ਦਾ ਕਾਰਨ ਵੀ ਬਣ ਰਿਹਾ ਹੈ।

ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

ਦੂਜੇ ਪਾਸੇ ਹਵਾ 'ਚ ਪ੍ਰਦੂਸ਼ਣ ਫੈਲਣ ਕਾਰਨ ਏਕਿਊਆਈ ਦੀ ਸਥਿਤੀ ਵੀ ਮਾੜੀ ਹੋ ਗਈ ਹੈ। ਬਠਿੰਡਾ 'ਚ ਏਕਿਊਆਈ 500 ਤੋਂ ਜ਼ਿਆਦਾ ਦਰਜ ਕੀਤਾ ਗਿਆ। ਇਸ ਦੇ ਨਾਲ ਨਾਲ ਅੰਮ੍ਰਿਤਸਰ, ਮੁਕਤਸਰ, ਤਰਨ ਤਾਰਨ, ਲੁਧਿਆਣਾ ਵਰਗੇ ਸ਼ਹਿਰਾਂ ਦੀ ਹਵਾ ਗੰਦੀ ਹੁੰਦੀ ਜਾ ਰਹੀ ਹੈ।

ਪਿਛਲੇ ਸਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ 1407 ਤੱਕ ਪਹੁੰਚ ਗਏ ਹਨ। ਹਾਲਾਂਕਿ, ਸਾਲ 2022 ਵਿੱਚ ਇਸ ਸਮੇਂ ਦੌਰਾਨ, ਪਰਾਲੀ ਸਾੜਨ ਦੇ 2189 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਅੱਜ ਪੰਜਾਬ ਵਿੱਚ ਸਾਲ 2022 ਵਿੱਚ ਪਰਾਲੀ ਸਾੜਨ ਦੇ 342 ਅਤੇ ਸਾਲ 2023 ਵਿੱਚ 18 ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਵਧ ਗਿਆ ਪ੍ਰਦੂਸ਼ਣ

ਪਰਾਲੀ ਨੂੰ ਲਗਾਤਾਰ ਸਾੜਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਛੇ ਸ਼ਹਿਰਾਂ ਦਾ AQI ਯੈਲੋ ਜ਼ੋਨ ਵਿੱਚ ਰਿਹਾ। ਇਨ੍ਹਾਂ ਵਿੱਚੋਂ ਮੰਡੀ ਗੋਬਿੰਦਗੜ੍ਹ ਵਿੱਚ ਸਭ ਤੋਂ ਵੱਧ 174 AQI ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 154, ਬਠਿੰਡਾ ਵਿੱਚ 115, ਜਲੰਧਰ ਵਿੱਚ 110, ਖੰਨਾ ਵਿੱਚ 109 ਅਤੇ ਪਟਿਆਲਾ ਵਿੱਚ 114 ਰਿਕਾਰਡ ਕੀਤਾ ਗਿਆ। ਜਦਕਿ ਲੁਧਿਆਣਾ ਦਾ AQI 98 ਦਰਜ ਕੀਤਾ ਗਿਆ। ਇਹ AQI ਮੱਧਮ ਸ਼੍ਰੇਣੀ ਵਿੱਚ ਹੈ। ਡਾਕਟਰਾਂ ਦੇ ਅਨੁਸਾਰ, ਇਹ AQI ਸਾਹ ਲੈਣ ਵਿੱਚ ਸਮੱਸਿਆ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਦਮੇ, ਫੇਫੜਿਆਂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ।

ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 59 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 13 ਪਟਿਆਲਾ ਜ਼ਿਲ੍ਹੇ ਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਤੋਂ 11, ਸੰਗਰੂਰ ਤੋਂ ਸੱਤ, ਅੰਮ੍ਰਿਤਸਰ ਤੋਂ ਛੇ, ਬਠਿੰਡਾ ਤੋਂ ਇੱਕ, ਫਤਿਹਗੜ੍ਹ ਸਾਹਿਬ ਤੋਂ ਦੋ, ਫ਼ਿਰੋਜ਼ਪੁਰ ਤੋਂ ਪੰਜ, ਗੁਰਦਾਸਪੁਰ ਤੋਂ ਇੱਕ, ਜਲੰਧਰ ਤੋਂ ਦੋ, ਕਪੂਰਥਲਾ ਤੋਂ ਤਿੰਨ, ਲੁਧਿਆਣਾ ਤੋਂ ਦੋ, ਮਾਨਸਾ ਤੋਂ ਚਾਰ। ਮੋਗਾ ਤੋਂ ਇੱਕ, ਮੁਕਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ।

ਹੁਣ ਤੱਕ ਇੰਨੇਂ ਮਾਮਲੇ ਹੋਏ ਦਰਜ

ਪੰਜਾਬ ਵਿੱਚ ਹੁਣ ਤੱਕ 423 ਕੇਸਾਂ ਨਾਲ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ। ਤਰਨਤਾਰਨ ਵਿੱਚ 285, ਸੰਗਰੂਰ ਵਿੱਚ 123, ਐਸਏਐਸ ਨਗਰ ਵਿੱਚ 26, ਮਲੇਰਕੋਟਲਾ ਵਿੱਚ 23, ਪਟਿਆਲਾ ਵਿੱਚ 155, ਰੂਪਨਗਰ ਵਿੱਚ ਦੋ, ਐਸਬੀਐਸ ਨਗਰ ਵਿੱਚ ਤਿੰਨ, ਮੁਕਤਸਰ ਵਿੱਚ ਦੋ, ਮੋਗਾ ਵਿੱਚ ਅੱਠ, ਮਾਨਸਾ ਵਿੱਚ 25, ਲੁਧਿਆਣਾ ਵਿੱਚ 27, ਕਪੂਰਥਲਾ ਵਿੱਚ 61 ਜਲੰਧਰ 'ਚ ਪਰਾਲੀ ਸਾੜਨ ਦੇ 15, ਗੁਰਦਾਸਪੁਰ 'ਚ 43, ਫ਼ਿਰੋਜ਼ਪੁਰ 'ਚ 81, ਫ਼ਾਜ਼ਿਲਕਾ 'ਚ 8, ਫ਼ਤਹਿਗੜ੍ਹ ਸਾਹਿਬ 'ਚ 24, ਫ਼ਰੀਦਕੋਟ 'ਚ 2, ਬਠਿੰਡਾ ਤੇ ਬਰਨਾਲਾ 'ਚ 6-6 ਮਾਮਲੇ ਸਾਹਮਣੇ ਆਏ ਹਨ। ਪੀਪੀਸੀਬੀ ਦੇ ਚੇਅਰਮੈਨ ਆਦਰਸ਼ ਪਾਲ ਵਿਗ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਫੀਲਡ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਮੰਨਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ ਪਰ ਬੋਰਡ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਇਸ ਲਈ ਸਖ਼ਤੀ ਕਰਨੀ ਪਈ ਤਾਂ ਉਹ ਵੀ ਕੀਤੀ ਜਾਵੇਗੀ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ