Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

NRI News: 13ਵੀਂ ਮੰਜ਼ਲ ਤੋਂ ਡਿੱਗ ਕੇ NRI ਦੀ ਦਰਦਨਾਕ ਮੌਤ, 3 ਦਿਨ ਪਹਿਲਾਂ ਪਰਤਿਆ ਸੀ ਲੁਧਿਆਣਾ, ਕੈਨੇਡਾ ਰਹਿੰਦਾ ਹੈ ਪਰਿਵਾਰ

October 21, 2024 05:54 PM

NRI Dies After Falling From 13th Floor Of Omaxe Residency Ludhiana: ਕੈਨੇਡਾ ਤੋਂ ਤਿੰਨ ਦਿਨ ਪਹਿਲਾਂ ਲੁਧਿਆਣਾ ਪਰਤੇ ਪਰਵਾਸੀ ਭਾਰਤੀ ਸਿੰਦਰ ਸਿੰਘ (58) ਦੀ ਪੱਖੋਵਾਲ ਰੋਡ 'ਤੇ ਸਥਿਤ ਓਮੈਕਸ ਰੈਜ਼ੀਡੈਂਸੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਘਟਨਾ ਐਤਵਾਰ ਦੇਰ ਰਾਤ ਵਾਪਰੀ। ਓਮੈਕਸ ਰੈਜ਼ੀਡੈਂਸੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਹੇਠਾਂ ਡਿੱਗਦੇ ਹੀ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਸਿੰਦਰ ਨੂੰ ਇਲਾਜ ਲਈ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪੁੱਜੀ ਥਾਣਾ ਸਦਰ ਅਤੇ ਥਾਣਾ ਸਦਰ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਘਟਨਾ ਦੀ ਸੂਚਨਾ ਪਿੰਡ ਸ਼ਹਿਜ਼ਾਦਾ ਦੇ ਰਹਿਣ ਵਾਲੇ ਮ੍ਰਿਤਕ ਦੇ ਭਰਾ ਨੂੰ ਦਿੱਤੀ। ਇਸ ਤੋਂ ਬਾਅਦ ਕੈਨੇਡਾ ਰਹਿੰਦੇ ਸਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ।

ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਸਿੰਦਰ ਸਿੰਘ ਮੂਲ ਰੂਪ ਵਿੱਚ ਪਿੰਡ ਸ਼ਹਿਜ਼ਾਦਾ ਦਾ ਰਹਿਣ ਵਾਲਾ ਸੀ ਅਤੇ ਕਾਫੀ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰਕ ਮੈਂਬਰ ਵੀ ਉੱਥੇ ਰਹਿੰਦੇ ਹਨ। ਉਸ ਨੇ ਕੁਝ ਸਮਾਂ ਪਹਿਲਾਂ ਓਮੈਕਸ ਰੈਜ਼ੀਡੈਂਸੀ ਵਿੱਚ ਇੱਕ ਫਲੈਟ ਖਰੀਦਿਆ ਸੀ। ਸਿੰਦਰ ਸਿੰਘ ਤਿੰਨ ਚਾਰ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ ਅਤੇ ਫਲੈਟ ਵਿੱਚ ਰਹਿ ਰਿਹਾ ਸੀ। ਐਤਵਾਰ ਰਾਤ ਨੂੰ ਉਹ ਅਚਾਨਕ ਹੇਠਾਂ ਡਿੱਗ ਗਿਆ। ਜਦੋਂ ਤੱਕ ਲੋਕ ਸਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਸਿੰਦਰ ਚੰਗੇ ਸੁਭਾਅ ਦਾ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐੱਸਐੱਚਓ ਨੇ ਦੱਸਿਆ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਸਿੰਦਰ ਅਚਾਨਕ ਹੇਠਾਂ ਡਿੱਗ ਗਿਆ ਜਾਂ ਉਸ ਨੇ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰ ਕੈਨੇਡਾ ਤੋਂ ਭਾਰਤ ਆ ਰਹੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਉਸ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ