Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Tricity

Mohali Breaking: ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ ਵੱਲੋਂ 44 ਲਾਇਸੈਂਸ ਜਾਰੀ

October 21, 2024 08:49 PM

44 Licence Issued For Crackers Selling In Mohali: ਦੀਵਾਲੀ ਲਈ ਫਾਈਨਲ ਕਾਊਂਟਡਾਊਨ ਸ਼ੁਰੂ ਹੋ ਚੁੱਕਿਆ ਹੈ। ਦੀਵਾਲੀ ਤੋਂ ਪਹਿਲਾਂ ਬਾਜ਼ਾਰਾਂ 'ਚ ਹਰ ਸਾਲ ਰੌਣਕਾਂ ਦੇਖਣ ਨੂੰ ਮਿਲਦੀਆਂ ਹਨ। ਖਾਸ ਕਰਕੇ ਇਸ ਸਮੇਂ ਦੌਰਾਨ ਪਟਾਕਿਆਂ ਦੀ ਵਿੱਕਰੀ 'ਚ ਵਾਧਾ ਹੋ ਜਾਂਦਾ ਹੈ। ਇਸੇ ਦੇ ਮੱਦੇਨਜ਼ਰ ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਇੱਥੇ ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਕੱਢਿਆ ਗਿਆ।

ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1611 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 1600 ਠੀਕ ਪਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਮੋਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿਕਰੀ ਲਈ 4 ਲਾਇਸੈਂਸਾਂ ਵਾਸਤੇ 50 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਯਾ ਗਾਉਂ ਵਿੱਚ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸਾਂ ਵਾਸਤੇ 21 ਅਰਜ਼ੀਆਂ ਮਿਲੀਆਂ ਜਦੋਂ ਕਿ ਡੇਰਾਬਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲਾਇਸੈਂਸਾਂ ਵਾਸਤੇ 209 ਅਰਜ਼ੀਆਂ ਪ੍ਰਾਪਤ ਹੋਈਆਂ ਸਨ।

ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 13 ਥਾਵਾਂ ਨਿਰਧਾਰਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਖਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਖੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਖਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 31 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8.00 ਵਜੇ ਤੋਂ 10.00 ਵਜੇ ਤੱਕ ਅਤੇ ਮਿਤੀ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਅਤੇ ਸ਼ਾਮ ਨੂੰ 09.00 ਵਜੇ ਤੋਂ 10.00 ਵਜੇ ਤੱਕ ਨਿਰਧਾਰਤ ਅਵਾਜ ਅੰਦਰ ਹੀ ਫਾਇਰ ਕਰੈਕਰਜ/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਕ੍ਰਿਸਮਿਸ ਵਾਲੇ ਦਿਨ 25 ਅਤੇ 26 ਦਸੰਬਰ ਨੂੰ ਕੇਵਲ ਰਾਤ 11:55 ਵਜੇ ਤੋਂ ਰਾਤ 12:30 ਵਜੇ ਅਤੇ ਨਵੇਂ ਸਾਲ ਦੇ ਆਰੰਭ ਤੋਂ 31 ਦਸੰਬਰ 2024 ਤੋਂ 01 ਜਨਵਰੀ 2025 ਨੂੰ ਕੇਵਲ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਫਾਇਰ ਕਰੈਕਰਜ਼/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਫਾਇਰ ਕਰੈਕਰਜ/ਪਟਾਖੇ ਨਹੀਂ ਚਲਾਏਗਾ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਵੀ ਕਰੇਗਾ।

ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਖੇ ਵੇਚਣ ਲਈ ਮਿਤੀ 29, 30 ਅਤੇ 31 ਅਕਤੂਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 15 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ਪਟਾਖਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੰਸ ਤੋਂ ਵਿਕਰੀ ਨਹੀਂ ਕਰੇਗਾ। ਪਟਾਖੇ ਵੇਚਣ ਸਬੰਧੀ ਨਿਰਧਾਰਤ ਥਾਵਾਂ ਅਤੇ ਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ www.sasnagar.nic.in ‘ਤੇ ਵੇਖਿਆ ਜਾ ਸਕਦਾ ਹੈ।

Have something to say? Post your comment

More from Tricity

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ  ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ