Monday, December 22, 2025

World

Canada Accident: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਭਾਰਤੀਆਂ ਦੀ ਹੋਈ ਦਰਦਨਾਕ ਮੌਤ

October 28, 2024 08:23 PM

Canada Accident: ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਪਿਛਲੇ ਵੀਰਵਾਰ ਨੂੰ ਡਾਊਨਟਾਊਨ ਟੋਰਾਂਟੋ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ।

ਟੋਰਾਂਟੋ ਸਨ ਅਖਬਾਰ ਨੇ ਟੋਰਾਂਟੋ ਪੁਲਿਸ ਦੇ ਡਿਪਟੀ ਇੰਸਪੈਕਟਰ ਫਿਲਿਪ ਸਿੰਕਲੇਅਰ ਦੇ ਹਵਾਲੇ ਨਾਲ ਕਿਹਾ, “ਹੁਣ ਤੱਕ ਅਸੀਂ ਕੁਝ ਸਬੂਤ ਇਕੱਠੇ ਕੀਤੇ ਹਨ ਕਿ (ਉੱਚ) ਗਤੀ ਹਾਦਸੇ ਦਾ ਕਾਰਨ ਸੀ। ਪ੍ਰੈੱਸ ਬਿਆਨ ‘ਚ ਕਿਹਾ ਗਿਆ ਹੈ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਾਰ ‘ਚ ਸਵਾਰ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 25 ਸਾਲਾ ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਰਿਪੋਰਟਾਂ ਅਨੁਸਾਰ ਔਰਤ ਨੂੰ ਲੰਘ ਰਹੇ ਇੱਕ ਵਾਹਨ ਚਾਲਕ ਨੇ ਬਚਾ ਲਿਆ।

ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਦੇ ਅਧਿਕਾਰਤ ਹੈਂਡਲ ਨੇ ਇੱਕ ਪੋਸਟ ਵਿੱਚ ਕਿਹਾ ਕਿ ਉਹ ਅਧਿਕਾਰੀਆਂ ਅਤੇ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਨਿਯਮਤ ਸੰਪਰਕ ਵਿੱਚ ਹੈ।

Have something to say? Post your comment