Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab: ਦੀਵਾਲੀ ਦਾ ਤੋਹਫਾ- ਪੰਜਾਬ ਰੋਡਵੇਜ਼, ਪਨਬਸ ਤੇ PRTC ਦੇ ਕੱਚੇ ਡਰਾਈਵਰ-ਕੰਡਕਟਰ ਹੋਣਗੇ ਪੱਕੇ, ਮੰਤਰੀ ਨੇ ਜਾਰੀ ਕੀਤੇ ਹੁਕਮ

October 30, 2024 02:54 PM

Punjab News: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੇ ਕਰੀਬ ਤਿੰਨ ਹਜ਼ਾਰ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਠੇਕੇ 'ਤੇ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੇਸ ਤਿਆਰ ਕਰਕੇ ਜਲਦੀ ਹੀ ਕੈਬਨਿਟ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਲਈ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਐਸਓਪੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਡਰਾਈਵਰਾਂ ਅਤੇ ਕੰਡਕਟਰਾਂ ਦੇ ਰਾਤ ਦੇ ਭੱਤੇ ਵਿੱਚ ਵੀ ਕੀਤਾ ਗਿਆ ਵਾਧਾ
ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਹੁਣ ਸੂਬੇ ਵਿੱਚ ਰਾਤ ਦੇ ਠਹਿਰਨ ਲਈ 50 ਰੁਪਏ ਦੀ ਬਜਾਏ 85 ਰੁਪਏ ਦਿੱਤੇ ਜਾਣਗੇ ਅਤੇ ਦੂਜੇ ਰਾਜਾਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ।

ਮੁਲਾਜ਼ਮਾਂ ਨੇ ਕੀਤਾ ਸੀ ਰੋਸ ਮੁਜ਼ਾਹਰਾ
ਦੱਸ ਦੇਈਏ ਕਿ ਇੱਕ ਹਫ਼ਤਾ ਪਹਿਲਾਂ ਪੰਜਾਬ ਵਿੱਚ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਲਈ ਸਾਰੇ ਬੱਸ ਸਟੈਂਡ ਬੰਦ ਕਰ ਦਿੱਤੇ ਸਨ। ਬੱਸ ਸਟੈਂਡ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਈ ਵੀ ਬੱਸ ਨਹੀਂ ਚੱਲੀ। ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ