Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

Punjab News: ਪੰਜਾਬ ਦੇ ਜੀਐਸਟੀ ਕਲੈਕਸ਼ਨ 'ਚ ਭਾਰੀ ਵਾਧਾ, ਪਿਛਲੇ ਸਾਲ 1981 ਕਰੋੜ ਹੋਇਆ ਸੀ ਕਲੈਕਸ਼ਨ

November 03, 2024 06:10 PM

GST Collection In Punjab:ਪੰਜਾਬ ਵਿੱਚ ਇਸ ਤਿਉਹਾਰੀ ਸੀਜ਼ਨ ਵਿੱਚ ਆਰਥਿਕ ਸਥਿਤੀ 'ਚ ਜ਼ਬਰਦਸਤ ਸੁਧਾਰ ਹੋਇਆ ਹੈ। ਇਸ ਕਾਰਨ ਅਕਤੂਬਰ ਮਹੀਨੇ ਵਿੱਚ ਸੂਬੇ ਦੀ ਜੀਐਸਟੀ ਵਸੂਲੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਇਸ ਵਿੱਚ 12 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਕਤੂਬਰ 2024 ਵਿੱਚ 2211 ਕਰੋੜ ਰੁਪਏ ਦਾ ਜੀਐਸਟੀ ਕੁਲੈਕਸ਼ਨ ਦਰਜ ਕੀਤਾ ਗਿਆ ਹੈ, ਜਦੋਂ ਕਿ ਅਕਤੂਬਰ 2023 ਵਿੱਚ ਇਹ ਕੁਲੈਕਸ਼ਨ 1981 ਕਰੋੜ ਰੁਪਏ ਸੀ। ਗੁਡਸ ਐਂਡ ਸਰਵਿਸਿਜ਼ ਟੈਕਸ (GST) ਪੈਟਰੋਲ ਅਤੇ ਸ਼ਰਾਬ ਨੂੰ ਛੱਡ ਕੇ ਵਸਤੂਆਂ 'ਤੇ ਲਗਾਇਆ ਜਾਂਦਾ ਹੈ।

ਇਸੇ ਤਰ੍ਹਾਂ ਸਤੰਬਰ ਦੇ ਮੁਕਾਬਲੇ ਜੀਐਸਟੀ ਕਲੈਕਸ਼ਨ ਵਿੱਚ ਵਾਧਾ ਹੋਇਆ ਹੈ। ਸਤੰਬਰ 2024 ਵਿੱਚ, ਜੀਐਸਟੀ ਕਲੈਕਸ਼ਨ 4 ਪ੍ਰਤੀਸ਼ਤ ਦੇ ਵਾਧੇ ਨਾਲ 1933 ਕਰੋੜ ਰੁਪਏ ਸੀ, ਜਦੋਂ ਕਿ ਅਕਤੂਬਰ ਮਹੀਨੇ ਵਿੱਚ ਇਹ 12 ਪ੍ਰਤੀਸ਼ਤ ਵਧਿਆ ਹੈ। ਇਹ ਪੰਜਾਬ ਦੀ ਆਰਥਿਕਤਾ ਲਈ ਇੱਕ ਸ਼ੁਭ ਸੰਕੇਤ ਹੈ, ਕਿਉਂਕਿ ਕਰੋਨਾ ਦੇ ਦੌਰ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਕਾਫੀ ਝਟਕਾ ਲੱਗਾ ਸੀ ਅਤੇ ਇਸ ਦੌਰਾਨ ਜੀਐਸਟੀ ਕੁਲੈਕਸ਼ਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਸੀ, ਪਰ ਹੁਣ ਜਿਸ ਤਰ੍ਹਾਂ ਜੀਐਸਟੀ ਕੁਲੈਕਸ਼ਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੀ ਹਾਂ, ਇਹ ਸੂਬੇ ਲਈ ਰਾਹਤ ਦੀ ਖ਼ਬਰ ਹੈ।

ਗੁਆਂਢੀ ਰਾਜ ਹਰਿਆਣਾ ਦੀ ਜੀਐਸਟੀ ਵਸੂਲੀ ਵੀ ਵਧੀ ਹੈ। ਜਦੋਂ ਕਿ ਪਿਛਲੇ ਸਾਲ ਅਕਤੂਬਰ 'ਚ ਹਰਿਆਣਾ ਦਾ ਜੀਐੱਸਟੀ ਕੁਲੈਕਸ਼ਨ 8716 ਕਰੋੜ ਰੁਪਏ ਸੀ, ਇਸ ਵਾਰ ਇਹ ਵਧ ਕੇ 10,045 ਕਰੋੜ ਰੁਪਏ ਹੋ ਗਿਆ ਹੈ, ਜੋ 15 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਜੀਐਸਟੀ ਕੁਲੈਕਸ਼ਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅਕਤੂਬਰ 2023 ਵਿੱਚ ਹਿਮਾਚਲ ਦਾ ਜੀਐਸਟੀ ਕੁਲੈਕਸ਼ਨ 885 ਕਰੋੜ ਰੁਪਏ ਦਰਜ ਕੀਤਾ ਗਿਆ ਸੀ, ਪਰ ਇਸ ਵਾਰ ਇਹ ਘਟ ਕੇ 867 ਕਰੋੜ ਰੁਪਏ ਰਹਿ ਗਿਆ ਹੈ।

ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ
ਤੁਹਾਨੂੰ ਦੱਸ ਦੇਈਏ ਕਿ ਜੀਐਸਟੀ, ਐਕਸਾਈਜ਼ ਅਤੇ ਵੈਲਿਊ ਐਡਿਡ ਟੈਕਸ (ਵੈਟ) ਸਰਕਾਰ ਦੇ ਮਾਲੀਏ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਜੀਐਸਟੀ ਲਾਗੂ ਹੋਣ ਨਾਲ ਆਮਦਨ ਦੇ ਕਈ ਸਰੋਤ ਕੇਂਦਰ ਕੋਲ ਚਲੇ ਗਏ ਹਨ। ਇਸ ਕਾਰਨ ਪੰਜਾਬ ਸਰਕਾਰ ਨੂੰ ਫੰਡਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਸੂਬਾ ਸਰਕਾਰ ਨੇ ਵੀ ਵਿੱਤ ਕਮਿਸ਼ਨ ਅੱਗੇ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀ ਪਿਛਲੇ ਮਹੀਨੇ ਮੰਤਰੀ ਸਮੂਹ (ਜੀਓਐਮ) ਦੀ ਮੀਟਿੰਗ ਵਿੱਚ ਪੰਜਾਬ ਦੇ ਨਾਲ-ਨਾਲ ਸਾਰੇ ਰਾਜਾਂ ਵਿੱਚ ਜੀਐਸਟੀ ਤੋਂ ਇਲਾਵਾ ਸੈੱਸ ਦੀ ਨਿਰਪੱਖ ਵੰਡ ਦੀ ਮੰਗ ਕੀਤੀ ਸੀ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ