Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Farmers Protest: ਸ਼ੰਭੂ ਬਾਰਡਰ 'ਤੇ ਕਿਸਾਨ ਦੀ ਮੌਤ, ਪੰਧੇਰ ਨੇ ਕਿਹਾ- ਕਿਸਾਨ ਅੰਦੋਲਨ 2.0 'ਚ 35ਵੀਂ ਮੌਤ

November 03, 2024 06:26 PM

Punjab Farmers Protest: ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ-2 'ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਿਸਾਨ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਰਾਜਪੁਰਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਪਟਿਆਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ।

ਹੁਣ ਕਿਸਾਨ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ-2 ਵਿੱਚ ਇਹ 35ਵੀਂ ਮੌਤ ਹੈ। ਕਿਸਾਨਾਂ ਦੀਆਂ ਮੌਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ, ਜੋ ਲਗਾਤਾਰ ਸੰਘਰਸ਼ ਦੇ ਬਾਵਜੂਦ ਦੇਸ਼ ਨੂੰ ਅੰਨ ਪ੍ਰਦਾਨ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਰਹੀ। ਪੰਧੇਰ ਨੇ ਇਕ ਵਾਰ ਫਿਰ ਕੇਂਦਰ ਤੋਂ ਮੰਗ ਕੀਤੀ ਕਿ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ।

ਪੰਧੇਰ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ। ਵਰਨਣਯੋਗ ਹੈ ਕਿ ਬਲਵਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਸ਼ੰਭੂ ਮੋਰਚੇ ਵਿੱਚ ਸਰਗਰਮ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਦੇਰ ਸ਼ਾਮ ਬਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਤੋਂ ਸ਼ੰਭੂ ਮੋਰਚੇ ਵਿਖੇ ਲਿਆਂਦਾ ਗਿਆ। ਜਿੱਥੇ ਕਿਸਾਨਾਂ ਵੱਲੋਂ ਮ੍ਰਿਤਕ ਬਲਵਿੰਦਰ ਸਿੰਘ ਨੂੰ ਫੁੱਲਾਂ ਦੀ ਵਰਖਾ ਕਰਕੇ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਬਾਅਦ ਕਿਸਾਨ ਦੀ ਲਾਸ਼ ਨੂੰ ਮੋਗਾ ਵੱਲ ਭੇਜ ਦਿੱਤਾ ਗਿਆ। ਪੰਧੇਰ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸਰਹੱਦਾਂ ’ਤੇ ਅੰਦੋਲਨ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਹੈ। ਇਸ ਮੌਕੇ ਪੰਧੇਰ ਨੇ ਡੀਏਪੀ ਦੀ ਕਮੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ