Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Religion

Hukamnama Sahib, Sri Darbar Sahib, Sri Amritsar,04-Nov-2024

November 04, 2024 06:14 AM

 

Amrit Vele Hukamnama Sahib, Sri Darbar Sahib, Sri Amritsar, Ang-678, 04-Nov-2024
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

 

धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥

 

Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. ||3|| All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. ||4||4||28||

 

ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।

 

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

 

अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3। गुरू नानक जी स्वयं को कहते हैं, हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

Hukamnama Sri Darbar Sahib, Amritsar, 21-JAN-2026

Hukamnama Sri Darbar Sahib, Amritsar, 21-JAN-2026