Monday, December 22, 2025

World

India Canada Dispute: ਭਾਰਤ ਤੇ ਕੈਨੇਡਾ ਦੇ ਰਿਸ਼ਤੇ ਹੋਰ ਖਰਾਬ ਹੋਏ, ਹੁਣ ਭਾਰਤੀ ਦੂਤਾਵਾਸ ਨੇ ਲਿਆ ਇਹ ਫੈਸਲਾ

November 07, 2024 11:19 AM

India Canada Relations: ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਖਟਾਸ ਵਧਦੀ ਜਾ ਰਹੀ ਹੈ। ਇਸ ਲੜੀ ਵਿੱਚ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਆਪਣੇ ਕੁਝ ਨਿਰਧਾਰਤ ਕੌਂਸਲਰ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦਾ ਕਾਰਨ ਕੈਨੇਡਾ ਵੱਲੋਂ ਲੋੜੀਂਦੀ ਸੁਰੱਖਿਆ ਨਾ ਦੇਣਾ ਦੱਸਿਆ ਗਿਆ ਹੈ। 

ਭਾਰਤੀ ਦੂਤਘਰ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਕਮਿਊਨਿਟੀ ਕੈਂਪ ਪ੍ਰਬੰਧਕਾਂ ਨੂੰ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ। ਇਸ ਕਾਰਨ ਸਾਨੂੰ ਆਪਣੇ ਪ੍ਰੋਗਰਾਮ ਰੱਦ ਕਰਨੇ ਪਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਆਯੋਜਿਤ ਕੀਤੇ ਗਏ ਕੈਂਪ ਵਿਚ ਭਾਈਚਾਰੇ ਦੇ ਮੈਂਬਰਾਂ 'ਤੇ ਹਮਲਾ ਕੀਤਾ ਗਿਆ ਸੀ।

Have something to say? Post your comment