Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

November 08, 2024 08:41 AM

Punjab News Update: ਪੰਜਾਬ 'ਚ ਹਾਲ ਹੀ 'ਚ ਹੋਈਆਂ ਪੰਚਾਇਤੀ ਚੋਣਾਂ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਸ਼ੁੱਕਰਵਾਰ ਨੂੰ ਲੁਧਿਆਣਾ, ਪੰਜਾਬ ਵਿੱਚ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਕੇਜਰੀਵਾਲ ਦੋ ਦਿਨ ਪੰਜਾਬ 'ਚ ਰਹਿਣਗੇ। ਲੁਧਿਆਣਾ 'ਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਅਗਲੇ ਦਿਨ 9 ਨਵੰਬਰ ਨੂੰ ਕੇਜਰੀਵਾਲ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ।

ਸੂਬੇ ਵਿਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਠੋਸ ਤਿਆਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

ਜ਼ਿਮਨੀ ਚੋਣਾਂ ਤੋਂ ਬਾਅਦ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
ਇਸ ਰਾਜ ਪੱਧਰੀ ਸਮਾਗਮ ਵਿੱਚ 2017 ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13,147 ਗ੍ਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸਹੁੰ ਚੁਕਾਈ ਜਾਵੇਗੀ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।

ਸਰਬਸੰਮਤੀ ਨਾਲ 3037 ਚੁਣੇ ਗਏ ਸਰਪੰਚ
ਪੰਚਾਇਤੀ ਚੋਣਾਂ ਦੌਰਾਨ ਸੂਬੇ ਵਿੱਚ ਸਰਬਸੰਮਤੀ ਨਾਲ 3037 ਸਰਪੰਚ ਚੁਣੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 336 ਸਰਪੰਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ, 335 ਗੁਰਦਾਸਪੁਰ ਅਤੇ 334 ਤਰਨਤਾਰਨ ਵਿੱਚ ਸਰਬਸੰਮਤੀ ਨਾਲ ਚੁਣੇ ਗਏ।

ਲੁਧਿਆਣਾ 'ਚ ਸਾਰੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਪੁਖਤਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਗਮ ਦੀ ਸਫ਼ਲਤਾ ਲਈ ਢੁਕਵੇਂ ਪ੍ਰਬੰਧ ਕੀਤੇ ਹਨ ਕਿਉਂਕਿ ਇਸ ਸਮਾਗਮ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਪੰਚਾਇਤੀ ਨੁਮਾਇੰਦੇ ਅਤੇ ਹੋਰ ਲੋਕ ਭਾਗ ਲੈ ਰਹੇ ਹਨ। ਸਮਾਗਮ ਵਿੱਚ ਹਾਜ਼ਰ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ
ਸਮਾਗਮ ਲਈ ਟ੍ਰੈਫਿਕ ਦੇ ਪੁਖਤਾ ਪ੍ਰਬੰਧ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕ ਸਮਾਗਮ ਵਾਲੀ ਥਾਂ 'ਤੇ ਆਸਾਨੀ ਨਾਲ ਪਹੁੰਚ ਸਕਣ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ