Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Rahul Gandhi: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸੰਗਤਾਂ ਨੂੰ ਪਾਣੀ ਪਿਲਾਉਣ ਦੀ ਨਿਭਾਈ ਸੇਵਾ, ਤਸਵੀਰਾਂ ਵਾਇਰਲ

November 19, 2024 08:58 AM

Rahul Gandhi At Sri Darbar Sahib Pics: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਰਾਤ ਅੰਮ੍ਰਿਤਸਰ ਪੁੱਜੇ। ਦੇਰ ਰਾਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਗਤਾਂ ਨੂੰ ਪਾਣੀ ਪਿਲਾਉਣ ਦੀ ਸੇਵਾ ਨਿਭਾਈ।

ਰਾਹੁਲ ਨਿੱਜੀ ਜਹਾਜ਼ 'ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਜਿਮਨੀ ਚੋਣ ਦੀ ਵੋਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਰਾਹੁਲ ਗਾਂਧੀ ਨੇ ਪੰਜਾਬ ਦੇ ਵੋਟਰਾਂ ਨੂੰ ਸੰਦੇਸ਼ ਦਿੱਤਾ ਕਿ ਕਾਂਗਰਸ ਪੰਜਾਬ, ਪੰਜਾਬੀਆਂ ਅਤੇ ਸਿੱਖਾਂ ਦੇ ਨਾਲ ਹੈ। ਕਾਂਗਰਸ ਹਮੇਸ਼ਾ ਹੀ ਪੰਜਾਬ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਦੀ ਰਹੀ ਹੈ। ਅੱਜ ਵੀ ਇਹ ਪੂਰੀ ਤਰ੍ਹਾਂ ਪੰਜਾਬ ਅਤੇ ਪੰਜਾਬੀਆਂ ਨੂੰ ਸਮਰਪਿਤ ਹੈ।

ਉਨ੍ਹਾਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਵੀ ਕੀਤੀ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਦੁਸ਼ਮਣ ਪਾਰਟੀ ਨਹੀਂ ਹੈ। ਵਿਰੋਧੀ ਪਾਰਟੀਆਂ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਦੱਸ ਰਹੀਆਂ ਹਨ। ਰਾਹੁਲ ਵੀ ਵਾਰ-ਵਾਰ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਦੇ ਹਨ ਕਿ ਗਾਂਧੀ ਪਰਿਵਾਰ ਸਿੱਖਾਂ ਦਾ ਵਿਰੋਧੀ ਨਹੀਂ ਹੈ।

ਰਾਹੁਲ ਗਾਂਧੀ ਵੀ 2 ਅਕਤੂਬਰ 2023 ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਇਸ ਦੌਰਾਨ ਰਾਹੁਲ ਨੇ ਤਿੰਨ ਦਿਨ ਹਰਿਮੰਦਰ ਸਾਹਿਬ ਵਿਖੇ ਰਹਿ ਕੇ ਬਰਤਨਾਂ, ਜੁੱਤੀਆਂ ਦੀ ਸਫਾਈ, ਲੰਗਰ ਤਿਆਰ ਕਰਨ ਅਤੇ ਲੰਗਰ ਛਕਾਉਣ ਆਦਿ ਦੀ ਸੇਵਾ ਕੀਤੀ ਸੀ।

ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਵੀ ਰਾਹੁਲ ਗਾਂਧੀ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਪ੍ਰਚਾਰ ਲਈ ਅੰਮ੍ਰਿਤਸਰ ਆਏ ਸਨ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਰਾਹੁਲ ਨੇ ਅਰਦਾਸ ਵੀ ਕੀਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ