Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Punjab Weather: ਪੰਜਾਬ 'ਚ ਚਾਰ ਦਿਨ ਸੰਘਣੀ ਧੁੰਦ ਦਾ ਅਲਰਟ, ਹਾਦਸਿਆਂ ਦਾ ਖਤਰਾ, ਪਟਿਆਲਾ ਤੇ ਲੁਧਿਆਣਾ 'ਚ ਡਿੱਗਿਆ ਤਾਪਮਾਨ

November 20, 2024 11:28 AM

Weather Report Punjab: ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੇਗੀ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਗਿਆ ਹੈ। ਮੰਗਲਵਾਰ ਨੂੰ ਵੀ ਸੰਘਣੀ ਧੁੰਦ ਕਾਰਨ ਲੁਧਿਆਣਾ ਵਿੱਚ ਸਵੇਰ ਦੀ ਵਿਜ਼ੀਬਿਲਟੀ 300 ਮੀਟਰ, ਪਟਿਆਲਾ ਵਿੱਚ 1500 ਮੀਟਰ ਅਤੇ ਅੰਮ੍ਰਿਤਸਰ ਵਿੱਚ 550 ਮੀਟਰ ਰਿਕਾਰਡ ਕੀਤੀ ਗਈ। ਦੂਜੇ ਪਾਸੇ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ।

ਮੰਗਲਵਾਰ ਨੂੰ ਰਾਤ ਦਾ ਤਾਪਮਾਨ 1.5 ਡਿਗਰੀ ਦੀ ਗਿਰਾਵਟ ਨਾਲ ਆਮ ਦੇ ਨੇੜੇ ਆ ਗਿਆ, ਜਦੋਂ ਕਿ ਸੋਮਵਾਰ ਨੂੰ ਇਹ ਆਮ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ। ਲੁਧਿਆਣਾ ਅਤੇ ਪਟਿਆਲਾ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਮੰਗਲਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਦੇ ਨੇੜੇ ਹੈ। ਪਰ ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ (ਆਮ ਨਾਲੋਂ 0.5 ਡਿਗਰੀ ਵੱਧ), ਲੁਧਿਆਣਾ ਦਾ 26.0 ਡਿਗਰੀ (ਆਮ ਨਾਲੋਂ 0.6 ਡਿਗਰੀ ਘੱਟ), ਪਟਿਆਲਾ 26.9 ਡਿਗਰੀ (ਆਮ ਨਾਲੋਂ 0.3 ਡਿਗਰੀ ਘੱਟ), ਪਠਾਨਕੋਟ 26.2, ਗੁਰਦਾਸਪੁਰ 26.5, ਫਿਰੋਜ਼ਪੁਰ 27.6, ਰੂਪਨਗਰ 26 ਡਿਗਰੀ ਰਿਕਾਰਡ ਕੀਤਾ ਗਿਆ।

ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਘੱਟ ਪਾਰਾ 7.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਘੱਟੋ-ਘੱਟ ਪਾਰਾ 9.4, ਲੁਧਿਆਣਾ 'ਚ 9.6 ਡਿਗਰੀ (ਆਮ ਤੋਂ 0.5 ਡਿਗਰੀ ਘੱਟ), ਪਟਿਆਲਾ 'ਚ 9.9 ਡਿਗਰੀ (ਆਮ ਤੋਂ 0.9 ਡਿਗਰੀ ਘੱਟ), ਪਠਾਨਕੋਟ 'ਚ 10.3 ਡਿਗਰੀ, ਬਠਿੰਡਾ 'ਚ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ