Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

Punjab Bypolls 2024: ਡੇਰਾ ਬਾਬਾ ਨਾਨਕ 'ਚ ਵੋਟਿੰਗ ਦੌਰਾਨ ਤਣਾਅ, ਆਪਸ 'ਚ ਭਿੜੇ ਆਪ ਤੇ ਕਾਂਗਰਸੀ ਵਰਕਰ

November 20, 2024 11:47 AM

Punjab By Election 2024: ਹਲਕਾ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣ ਲਈ ਬੁੱਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਦੌਰਾਨ ਸਵੇਰੇ ਤੜਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮੌਕੇ 'ਤੇ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਇਕ ਦੂਜੇ 'ਤੇ ਗੰਭੀਰ ਦੋਸ਼ ਲਾਏ।

ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ 'ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ਦੀ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਿਸੇ ਤਰ੍ਹਾਂ ਆਪਣੇ ਵਰਕਰਾਂ ਨੂੰ ਸ਼ਾਂਤ ਕੀਤਾ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ |

ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਉਦੋਂ ਇੱਥੇ ਪਹੁੰਚਿਆ ਜਦੋਂ ਸਾਡੇ ਵਰਕਰਾਂ ਦੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਗਈ। ਕਾਂਗਰਸੀ ਵਰਕਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਬਾਹਰਲੇ ਸ਼ਹਿਰਾਂ ਦਾ ਇੱਕ ਨੌਜਵਾਨ, ਜੋ ਕਿ ਆਮ ਆਦਮੀ ਪਾਰਟੀ ਨਾਲ ਸੀ, ਨੂੰ ਪੁਲਿਸ ਨੇ ਫੜ ਲਿਆ ਹੈ। 

ਸੁਖਜਿੰਦਰ ਰੰਧਾਵਾ ਨੇ ਦੋਸ਼ ਲਾਇਆ ਕਿ ਡੀਐਸਪੀ ਇਸ ਡਰ ਕਾਰਨ ਅੰਦਰ ਨਹੀਂ ਗਏ ਕਿ ਸ਼ਾਇਦ ਕੋਈ ‘ਆਪ’ ਆਗੂ ਕੁਝ ਕਹਿ ਸਕਦਾ ਹੈ। ਰੰਧਾਵਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਬਾਹਰਲੇ ਸ਼ਹਿਰਾਂ ਤੋਂ ਆਏ ਹਨ। ਉਨ੍ਹਾਂ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਸੀਐਮ ਮਾਨ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪਾਲਿਆ ਹੈ। ਉਹ ਭਗਵਾਨਪੁਰੀਆ ਦੀ ਰੱਖਿਆ ਕਰ ਰਹੇ ਹਨ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੀ ਸਰਕਾਰ ਵੇਲੇ ਗੈਂਗਸਟਰਾਂ ਨੂੰ ਪਾਲਿਆ ਤੇ ਅੱਜ ਉਹ ਗੈਂਗਸਟਰਾਂ ਤੋਂ ਡਰਦੇ ਹਨ। ਮੈਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੁਰੱਖਿਆ ਨਾਲ ਆਪਣੀਆਂ ਗੱਡੀਆਂ ਵਿੱਚ ਆਇਆ ਹਾਂ।

ਗੁਰਦੀਪ ਰੰਧਾਵਾ ਨੇ ਗੰਭੀਰ ਦੋਸ਼ ਲਾਇਆ ਕਿ ਡੇਰਾ ਬਾਬਾ ਨਾਨਕ ਵਿੱਚ 6 ਤੋਂ 7 ਕਤਲ ਕਾਂਗਰਸ ਨੇ ਕਰਵਾਏ ਹਨ। ਨਾਲ ਹੀ ਇਹ ਸਭ ਕੁਝ ਸੁਖਜਿੰਦਰ ਸਿੰਘ ਰੰਧਾਵਾ ਦੇ ਉਕਸਾਉਣ 'ਤੇ ਕੀਤਾ ਗਿਆ ਸੀ। ਰੰਧਾਵਾ ਨੇ ਅੱਗੇ ਕਿਹਾ ਕਿ ਵੋਟਾਂ ਸ਼ਾਂਤੀਪੂਰਵਕ ਨੇਪਰੇ ਚਾੜ੍ਹੀਆਂ ਜਾਣ ਕਿਉਂਕਿ ਆਮ ਆਦਮੀ ਪਾਰਟੀ ਜਿੱਤ ਵੱਲ ਵਧ ਰਹੀ ਹੈ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ