Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

Aishwarya Rai: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਬੱਚਨ ਦੀ ਪੋਸਟ ਵਾਇਰਲ, ਨੂੰਹ ਬਾਰੇ ਕਹਿ ਦਿੱਤੀ ਇਹ ਗੱਲ

November 22, 2024 11:41 AM

Amitabh Bachchan On Aishwarya Rai Abhishek Bachchan Divorce: 'ਸਦੀ ਦੇ ਮਹਾਨਾਇਕ' ਅਮਿਤਾਭ ਬੱਚਨ ਨੇ ਅਦਾਕਾਰ ਅਭਿਸ਼ੇਕ ਅਤੇ ਐਸ਼ਵਰਿਆ ਰਾਏ ਬੱਚਨ ਵਿਚਾਲੇ ਚੱਲ ਰਹੀਆਂ ਤਲਾਕ ਦੀਆਂ ਅਟਕਲਾਂ 'ਤੇ ਆਖਰਕਾਰ ਆਪਣੀ ਚੁੱਪੀ ਤੋੜ ਦਿੱਤੀ ਹੈ। ਬਿੱਗ ਬੀ ਨੇ ਆਪਣੇ ਬਲਾਗ ਪੋਸਟ ਵਿੱਚ ਇੱਕ ਨੋਟ ਸ਼ੇਅਰ ਕੀਤਾ ਹੈ, “ਮੈਂ ਘੱਟ ਹੀ ਆਪਣੇ ਪਰਿਵਾਰ ਬਾਰੇ ਗੱਲ ਕਰਦਾ ਹਾਂ, ਕਿਉਂਕਿ ਇਹ ਮੇਰਾ ਪਰਿਵਾਰ ਹੈ ਅਤੇ ਮੈਂ ਇਸਦੀ ਪ੍ਰਾਈਵੇਸੀ ਨੂੰ ਬਰਕਰਾਰ ਰੱਖਣਾ ਚਾਹੁੰਦਾ ਹਾਂ ਅਤੇ ਇਹ ਬਿਨਾਂ ਸੱਚ ਦੇ ਝੂਠੀਆਂ ਗੱਲਾਂ ਹਨ।"

ਅਭਿਨੇਤਾ ਨੇ ਵਿਅੰਗਮਈ ਢੰਗ ਨਾਲ ਕਿਹਾ, "ਮੈਂ ਇਸ ਨੂੰ ਫੈਲਾਉਣ ਵਾਲਿਆਂ ਦੇ ਪੇਸ਼ੇ ਨੂੰ ਚੁਣੌਤੀ ਨਹੀਂ ਦੇਵਾਂਗਾ ਅਤੇ ਸਮਾਜ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਾਂਗਾ।"

ਅਮਿਤਾਭ ਬੱਚਨ ਨੇ ਬਲੌਗ ਵਿੱਚ ਲਿਖਿਆ, "ਅਜਿਹੀ ਗਲਤ ਜਾਣਕਾਰੀ ਉਨ੍ਹਾਂ ਦੇ ਲਈ ਕਾਨੂੰਨੀ ਅਸੁਰੱਖਿਆ ਹੋ ਸਕਦੀ ਹੈ, ਜੋ ਅਜਿਹੀ ਝੂਠੀ ਸੂਚਨਾ ਦਿੰਦੇ ਹਨ। ਅਸਲ ਵਿੱਚ ਜੋ ਵਿਸ਼ਵਾਸ ਸ਼ੱਕੀ ਹੋਵੇ, ਉਸ ਦਾ ਬੀਜ ਹਮੇਸ਼ਾ ਸਵਾਲੀਆ ਨਿਸ਼ਾਨ ਦੇ ਨਾਲ ਬੋਇਆ ਜਾਂਦਾ ਹੈ।ਤੁਸੀਂ ਜੋ ਚਾਹੇ ਵਿਅਕਤ ਕਰੋ, ਪਰ ਜਦੋਂ ਤੁਸੀਂ ਆਪਣੀ ਗੱਲ ਦੇ ਨਾਲ ਪ੍ਰਸ਼ਨ ਚਿੰਨ੍ਹ (?) ਲਾਉਂਦੇ ਹੋ ਤਾਂ ਤੁਹਾਡਾ ਕਿਹਾ ਹੋਇਆ ਸੱਚ ਨਹੀਂ ਹੋ ਸਕਦਾ। ਹਾਲਾਂਕਿ ਤੁਸੀਂ ਗੁਪਤ ਰੂਪ 'ਚ ਰਿਹੀ ਚਾਹੁੰਦੇ ਹੋ ਕਿ ਤੁਹਾਡੀ ਇਸ ਗਲਤ ਤੇ ਸ਼ੱਕੀ ਜਾਣਕਾਰੀ ਨੂੰ ਹੋਰ ਹੁੰਗਾਰਾ ਮਿਲੇ ਤੇ ਪਾਠਕ ਇਸ 'ਤੇ ਵਿਸ਼ਵਾਸ ਕਰਨ।"

ਬੱਚਨ ਨੇ ਅੱਗੇ ਲਿਖਿਆ, "ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਇਹ ਝੂਠਾ ਕੰਟੈਂਟ ਸਿਰਫ ਉਸ ਇੱਕ ਪਲ ਲਈ ਨਹੀਂ, ਬਲਕਿ ਕਈ ਪਲਾਂ ਲਈ ਤਿਆਰ ਕੀਤਾ ਜਾ ਰਿਹਾ ਹੈ, ਜਦੋਂ ਲੋਕ ਅਜਿਹੀਆਂ ਚੀਜ਼ਾਂ 'ਤੇ ਪ੍ਰਤੀਕਿਰਿਆ ਦਿੰਦੇ ਹਨ, ਤਾਂ ਲੋਕ ਇਸ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੰਦੇ ਹਨ।"

ਬਿੱਗ ਬੀ ਨੇ ਬਲੌਗ ਵਿੱਚ ਅੱਗੇ ਲਿਖਿਆ, “ਕੁਝ ਸਮੇਂ ਬਾਅਦ, ਇਹ ਇੱਕ ਲੇਖਕ ਦਾ ਪੇਸ਼ਾ ਬਣ ਜਾਂਦਾ ਹੈ, ਤੁਸੀਂ ਇੱਕ ਪ੍ਰਸ਼ਨ ਚਿੰਨ੍ਹ ਦੇ ਨਾਲ ਆਪਣਾ ਝੂਠਾ ਲੇਖ ਲਿਖਦੇ ਹੋ ਅਤੇ ਇੱਥੇ ਤੁਹਾਡਾ ਕੰਮ ਖਤਮ ਹੋ ਜਾਂਦਾ ਹੈ। ਪਰ ਜ਼ਰਾ ਇਹ ਤਾਂ ਸੋਚੋ ਕਿ ਇਸ ਦਾ ਕਿਸੇ ਦੂਜੇ ਇਨਸਾਨ ਦੀ ਜ਼ਿੰਦਗੀ 'ਤੇ ਕੀ ਪ੍ਰਭਾਵ ਪੈ ਰਿਹਾ ਹੈ।"

ਕਾਬਿਲੇਗ਼ੌਰ ਹੈ ਕਿ ਐਸ਼ਵਰਿਆ ਰਾਏ ਤੇ ਅਭਿਸ਼ੇਕ ਬੱਚਨ ਦੇ ਤਲਾਕ ਦੀਆਂ ਖਬਰਾਂ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਹਨ। ਐਸ਼ਵਰਿਆ ਰਾਏ ਵੀ ਆਪਣੇ ਸਹੁਰੇ ਪਰਿਵਾਰ ਨਾਲ ਘੱਟ ਨਜ਼ਰ ਆਉਂਦੀ ਹੈ। ਇਸ ਦੇ ਨਾਲ ਨਾਲ ਉਹ ਆਪਣੇ ਪਤੀ ਅਭਿਸ਼ੇਕ ਨਾਲ ਬਹੁਤ ਹੀ ਘੱਟ ਦਿਖਾਈ ਦਿੰਦੀ ਹੈ। ਹਾਲ ਹੀ 'ਚ ਆਰਾਧਿਆ ਬੱਚਨ ਦੇ ਜਨਮਦਿਨ ਤੋਂ ਵੀ ਬੱਚਨ ਪਰਿਵਾਰ ਗਾਇਬ ਰਿਹਾ ਸੀ। ਇਸ ਤੋਂ ਬਾਅਦ ਹੀ ਮੀਡੀਆ 'ਚ ਐਸ਼ ਤੇ ਅਭਿਸ਼ੇਕ ਦੇ ਤਲਾਕ ਦੀਆ ਖਬਰਾਂ ਆਉਣ ਲੱਗੀਆ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ