Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sri Darbar Sahib, Amritsar, 9th Dec-2024

December 09, 2024 06:19 AM

 

AMRIT VELE HUKAMNAMA SAHIB SRI DARBAR SAHIB SRI AMRITSAR, ANG 688, 09-DEC-2024

ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥   ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

 

Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||

 

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

 

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

 

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। गुरू नानक जी कहते हैं, हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026