Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਭਾਜਪਾ 7 ਜਨਵਰੀ ਤੋਂ ‘ਵਿਕਸਿਤ ਭਾਰਤ, ਜੀ ਰਾਮ ਜੀ’ ਜਨ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

January 03, 2026 03:24 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵਿਆਪਕ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਾਜਪਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਪਾਰਟੀ 7 ਜਨਵਰੀ ਤੋਂ ‘ਵਿਕਸਿਤ ਭਾਰਤ, ਜੀ ਰਾਮ ਜੀ’ ਨਾਂਅ ਹੇਠ ਘਰ-ਘਰ ਸੰਪਰਕ ਮੁਹਿੰਮ ਸ਼ੁਰੂ ਕਰੇਗੀ।
ਸੁਨੀਲ ਜਾਖੜ ਨੇ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਭਾਜਪਾ ਦੇ ਵਰਕਰ ਸੂਬੇ ਭਰ ਵਿੱਚ ਲੋਕਾਂ ਦੇ ਘਰਾਂ ਤੱਕ ਜਾ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ, ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਆਮ ਨਾਗਰਿਕਾਂ ਨੂੰ ਮਿਲ ਰਹੇ ਸਿੱਧੇ ਲਾਭਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਕਿਹਾ ਕਿ ਇਸ ਜਨ ਸੰਪਰਕ ਅਭਿਆਨ ਵਿੱਚ ਖ਼ਾਸ ਤੌਰ ‘ਤੇ ਗਰੀਬ ਵਰਗ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਲਈ ਬਣਾਈਆਂ ਗਈਆਂ ਯੋਜਨਾਵਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਲੋਕਾਂ ਨਾਲ ਸੰਪਰਕ ਲਈ ਬੂਥ ਪੱਧਰ ‘ਤੇ ਮੁਹਿੰਮਾਂ, ਛੋਟੀਆਂ ਜਨ ਸਭਾਵਾਂ, ਸਥਾਨਕ ਮੀਟਿੰਗਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੀ ਵਰਤੋਂ ਕੀਤੀ ਜਾਵੇਗੀ।
ਭਾਜਪਾ ਸੂਬਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੁਹਿੰਮ ਸਿਰਫ਼ ਨਾਅਰਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਜ਼ਮੀਨੀ ਪੱਧਰ ‘ਤੇ ਹੋ ਰਹੇ ਵਿਕਾਸਕਾਰੀ ਕੰਮਾਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਪ੍ਰਭਾਵ ਨੂੰ ਲੋਕਾਂ ਸਾਹਮਣੇ ਰੱਖਣ ਦੀ ਕੋਸ਼ਿਸ਼ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਹਿੰਮ ਲੰਬੇ ਸਮੇਂ ਤੱਕ ਜਾਰੀ ਰਹੇਗੀ ਅਤੇ ਹਰ ਜ਼ਿਲ੍ਹੇ, ਵਿਧਾਨ ਸਭਾ ਹਲਕੇ ਅਤੇ ਬੂਥ ਤੱਕ ਪਹੁੰਚ ਬਣਾਈ ਜਾਵੇਗੀ।
ਜਾਖੜ ਨੇ ਕਿਹਾ ਕਿ ਰਾਮ ਮੰਦਰ ਦੀ ਉਸਾਰੀ ਤੋਂ ਬਾਅਦ ਭਾਜਪਾ ਦਾ ਉਦੇਸ਼ ਵਿਕਾਸ ਦੀ ਉਸ ਗਤੀ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਕੇਂਦਰ ਸਰਕਾਰ ਦੀਆਂ ਨੀਤੀਆਂ ਰਾਹੀਂ ਦੇਸ਼ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੇਂਦਰੀ ਯੋਜਨਾਵਾਂ ਨੂੰ ਸਥਾਨਕ ਲੋੜਾਂ ਅਤੇ ਮੁੱਦਿਆਂ ਨਾਲ ਜੋੜ ਕੇ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ