Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਭਰ ਵਿੱਚ PRTC ਅਤੇ PUNBUS ਮੁਲਾਜ਼ਮਾਂ ਦਾ ਵੱਡਾ ਪ੍ਰਦਰਸ਼ਨ, ਅੱਜ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ

January 06, 2026 10:30 AM

ਚੰਡੀਗੜ੍ਹ :ਅੱਜ ਪੰਜਾਬ ਭਰ ਵਿੱਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ( Punjab Roadways Transport Corporation (PRTC) ਅਤੇ Punjab State Bus Stand Management Company )(PUNBUS) ਦੇ ਮੁਲਾਜ਼ਮਾਂ ਵੱਲੋਂ ਸਾਂਝਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਦੇ ਹੱਕ ਵਿੱਚ 2 ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਰਹਿ ਸਕਦੀਆਂ ਹਨ।
ਪ੍ਰਦਰਸ਼ਨ ਕਾਰਨ ਵੱਖ-ਵੱਖ ਜ਼ਿਲ੍ਹਿਆਂ ਦੇ ਬੱਸ ਅੱਡਿਆਂ ’ਤੇ ਬੱਸਾਂ ਦੀ ਆਵਾਜਾਈ ਰੁਕ ਗਈ। ਕਈ ਥਾਵਾਂ ’ਤੇ ਯਾਤਰੀ ਬੱਸਾਂ ਦੀ ਉਡੀਕ ਕਰਦੇ ਰਹੇ, ਜਦਕਿ ਕਈ ਯਾਤਰੀਆਂ ਨੂੰ ਨਿੱਜੀ ਵਾਹਨਾਂ ਜਾਂ ਹੋਰ ਬਦਲਵੇਂ ਸਾਧਨਾਂ ਰਾਹੀਂ ਸਫ਼ਰ ਕਰਨਾ ਪਿਆ। ਪਤਾ ਚਲਿਆ ਹੈ ਕਿ ਇਸ ਸਮੇਂ ਦੌਰਾਨ ਬਜ਼ੁਰਗਾਂ, ਵਿਦਿਆਰਥੀਆਂ ਅਤੇ ਦਫ਼ਤਰੀ ਕਰਮਚਾਰੀਆਂ ਨੂੰ ਖਾਸ ਤੌਰ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਬੰਧਨ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ, ਤਨਖਾਹਾਂ ਦੀ ਅਦਾਇਗੀ , ਬਕਾਇਆ ਭੱਤਿਆਂ ਅਤੇ ਸੇਵਾ ਸ਼ਰਤਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਮੰਗਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।
ਯੂਨੀਅਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਹੀ ਗੰਭੀਰਤਾ ਨਾਲ ਮੰਗਾਂ ’ਤੇ ਵਿਚਾਰ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਦੱਸਣਾ ਬਣਦਾ ਹੈ ਕਿ 
PRTC ਅਤੇ PUNBUS ਦੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਰੈਗੂਲਰਾਈਜ਼ੇਸ਼ਨ ਅਤੇ ਤਨਖਾਹੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਸਾਂ ਦਾ ਚੱਕਾ ਜਾਮ ਕਰਕੇ ਅਤੇ ਧਰਨੇ ਦੇ ਕੇ ਸਰਕਾਰ ਦਾ ਧਿਆਨ ਖਿੱਚਿਆ ਗਿਆ ਸੀ, ਪਰ ਹੁਣ ਤੱਕ ਮੁੱਦਿਆਂ ਦਾ ਸਥਾਈ ਹੱਲ ਨਹੀਂ ਨਿਕਲ ਸਕਿਆ।
ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਹਾਲਾਤਾਂ ’ਤੇ ਨਜ਼ਰ ਬਣਾਈ ਹੋਈ ਹੈ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਯਾਤਰਾ ਤੋਂ ਪਹਿਲਾਂ ਬੱਸ ਸੇਵਾਵਾਂ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈਣ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ