Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ, ਸਾਰੇ ਪ੍ਰੋਗਰਾਮ ਰੱਦ

January 13, 2026 08:07 PM

ਮੈਂ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ; ਮੈਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 13 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ।

ਇੱਥੇ ਅੱਜ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਹੈ, ਸੀ ਅਤੇ ਰਹੇਗਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ