Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਐਮਨੈਸਟੀ ਸਕੀਮ-2025 ਦੀ ਮਿਆਦ 31 ਮਾਰਚ 2026 ਤੱਕ ਵਧੀ, ਸਰਕਾਰ ਨੇ ਲੋਕ ਹਿੱਤ 'ਚ ਲਿਆ ਵੱਡਾ ਫ਼ੈਸਲਾ, ਜੁਰਮਾਨੇ ਤੋਂ ਛੋਟ ਅਤੇ ਗੈਰ-ਉਸਾਰੀ ਚਾਰਜਾਂ ਵਿੱਚ 50% ਰਿਆਇਤ

January 13, 2026 08:19 PM

ਚੰਡੀਗੜ੍ਹ, 13 ਜਨਵਰੀ:

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਅਲਾਟ ਅਤੇ ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ 2025 ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਫ਼ੈਸਲੇ ਨਾਲ ਵਿਕਾਸ ਅਥਾਰਟੀਆਂ ਦੇ ਡਿਫ਼ਾਲਟਰ ਅਲਾਟੀਆਂ ਨੂੰ ਇਸ ਨੀਤੀ ਤਹਿਤ 31 ਮਾਰਚ, 2026 ਤੱਕ ਅਪਲਾਈ ਕਰਨ ਦਾ ਨਵਾਂ ਮੌਕਾ ਮਿਲਿਆ ਹੈ। ਯੋਗ ਬਿਨੈਕਾਰਾਂ ਨੂੰ ਸਬੰਧਤ ਵਿਕਾਸ ਅਥਾਰਟੀ ਦੁਆਰਾ ਮਨਜ਼ੂਰੀ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਕਰਾਉਣੀ ਪਵੇਗੀ ਅਤੇ ਅਰਜ਼ੀਆਂ ਨਵੀਂ ਐਲਾਨੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਾਉਣੀਆਂ ਪੈਣਗੀਆਂ।

ਇਸ ਫ਼ੈਸਲੇ ਨੂੰ ਲੋਕ-ਪੱਖੀ ਕਰਾਰ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਮਕਾਨ ਉਸਾਰੀ ਸਬੰਧੀ ਚਿਰਕੋਣੀ ਮੰਗ ਦੇ ਮੁੱਦਿਆਂ ਨੂੰ ਹੱਲ ਕਰਨ 'ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਅਤੇ ਸੰਸਥਾਵਾਂ ਬਕਾਇਆ ਰਾਸ਼ੀ ਇੱਕਠਾ ਹੋਣ ਅਤੇ ਦਫ਼ਤਰ ਕਾਰਵਾਈ ਵਿੱਚ ਦੇਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਸਨ ਅਤੇ ਇਸ ਸਕੀਮ ਦੀ ਮਿਤੀ ਵਿੱਚ ਵਾਧੇ ਨਾਲ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਨੂੰ ਨਿਯਮਤ ਕਰਨ ਸਣੇ ਹਰ ਕਿਸਮ ਦਾ ਲੈਣ-ਦੇਣ ਕਰਨ ਦਾ ਵਿਹਾਰਕ ਮੌਕਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਿਆ ਇੱਕ ਵੱਡਾ ਲੋਕ-ਪੱਖੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਲਾਟੀ ਸਮੇਂ ਸਿਰ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਮੁਕੰਮਲ ਨਹੀਂ ਕਰਵਾ ਸਕੇ, ਉਨ੍ਹਾਂ ਨੂੰ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਉਚਿਤ ਮੌਕਾ ਦਿੱਤਾ ਗਿਆ ਹੈ।

ਉਨ੍ਹਾਂ ਸਾਰੇ ਪ੍ਰਭਾਵਿਤ ਅਲਾਟੀਆਂ ਨੂੰ ਅਪੀਲ ਕੀਤੀ ਕਿ ਉਹ ਵਧੀ ਹੋਈ ਮਿਆਦ ਦੇ ਅੰਦਰ ਇਸ ਸਕੀਮ ਦਾ ਲਾਭ ਲੈਣ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਐਮਨੈਸਟੀ ਪਾਲਿਸੀ 2025 ਤਹਿਤ ਡਿਫ਼ਾਲਟਰ ਅਲਾਟੀ ਬਿਨਾਂ ਜੁਰਮਾਨੇ ਦੇ ਸਕੀਮ ਵਿਆਜ ਸਮੇਤ ਯਕਮੁਸ਼ਤ ਬਕਾਇਆ ਰਾਸ਼ੀ ਜਮ੍ਹਾਂ ਕਰਵਾ ਸਕਦੇ ਹਨ ਜਦੋਂ ਕਿ ਗ਼ੈਰ-ਉਸਾਰੀ ਚਾਰਜਿਜ਼ ਵਿੱਚ 50 ਫ਼ੀਸਦ ਤੱਕ ਛੋਟ ਦਿੱਤੀ ਗਈ ਹੈ। ਆਈ.ਟੀ. ਸਿਟੀ ਐਸ.ਏ.ਐਸ. ਨਗਰ ਜਾਂ ਵਿਕਾਸ ਅਥਾਰਟੀਆਂ ਦੀ ਕਿਸੇ ਹੋਰ ਸਕੀਮ ਵਿੱਚ ਅਲਾਟ ਕੀਤੀਆਂ ਗਈਆਂ ਸੰਸਥਾਗਤ ਸਾਈਟਾਂ, ਹਸਪਤਾਲ ਸਾਈਟਾਂ ਅਤੇ ਉਦਯੋਗਿਕ ਪਲਾਟਾਂ ਦੇ ਮਾਮਲੇ ਵਿੱਚ ਅਲਾਟਮੈਂਟ ਜਾਂ ਨਿਲਾਮੀ ਕੀਮਤ ਦੇ 2.5 ਫ਼ੀਸਦੀ ਦੀ ਦਰ ਨਾਲ ਐਕਸਟੈਂਸ਼ਨ ਫ਼ੀਸ ਲਈ ਜਾਵੇਗੀ ਅਤੇ ਅਲਾਟੀਆਂ ਨੂੰ ਉਸਾਰੀ ਸਮੇਤ ਅਲਾਟਮੈਂਟ ਪੱਤਰ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਤਿੰਨ ਸਾਲ ਦੀ ਮਿਆਦ ਦਿੱਤੀ ਜਾਵੇਗੀ। ਇਹ ਸਕੀਮ ਉਨ੍ਹਾਂ ਲੋਕਾਂ 'ਤੇ ਲਾਗੂ ਹੁੰਦੀ ਹੈ, ਜੋ 31 ਦਸੰਬਰ, 2013 ਤੋਂ ਬਾਅਦ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ ਅਸਫ਼ਲ ਰਹੇ ਹਨ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਨੂੰ ਪੂਰਾ ਨਹੀਂ ਕਰ ਸਕੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ