Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 322 ਦਿਨ ਪੂਰੇ, 45 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ, 90 ਹਜ਼ਾਰ ਨਸ਼ਾ ਪੀੜਤ ਇਲਾਜ ਲਈ ਭੇਜੇ

January 17, 2026 09:09 PM

ਚੰਡੀਗੜ੍ਹ, 17 ਜਨਵਰੀ:
ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ।

ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ।

ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਦੇ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਨਤੀਜੇ ਵਜੋਂ 227 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 200 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 745 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 550 ਗ੍ਰਾਮ ਗਾਂਜਾ, 4935 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਮੋਹਾਲੀ ਵਿੱਚ ਡਰੱਗ ਹੌਟਸਪੌਟਸ ’ਤੇ ਕੀਤੀ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਦੌਰੇ ’ਤੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 45,028 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 31,370 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1961 ਕਿਲੋ ਹੈਰੋਇਨ, 607 ਕਿਲੋ ਅਫੀਮ, 27.5 ਕੁਇੰਟਲ ਭੁੱਕੀ, 47.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 28 ਕਿਲੋਗ੍ਰਾਮ ਆਈ.ਸੀ.ਈ. ਅਤੇ 15.4 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 45000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੰਜਾਬ ਪੁਲਿਸ ਨੇ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 90,000 ਤੋਂ ਵੱਧ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਓਏਟੀ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਹੈ । ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੇਫ਼ ਪੰਜਾਬ’ ਐਂਟੀ-ਡਰੱਗ ਵਟਸਐਪ ਚੈਟਬੋਟ - 97791-00200 - ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 11,591 ਤੋਂ ਵੱਧ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਹੋਰ ਲੋਕਾਂ ਨੂੰ ਸੇਫ਼ ਪੰਜਾਬ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ ਤਾਂ ਜੋ ਨਾਗਰਿਕਾਂ ਦੀ ਪਛਾਣ ਗੁਪਤ ਰੱਖਦਿਆਂ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਨਸ਼ਿਆਂ ਅਤੇ ਨਸ਼ਾ ਕਾਰੋਬਾਰੀਆਂ ਨੂੰ ਨੱਥ ਪਾਈ ਜਾ ਸਕੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ