Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਭਗਵੰਤ ਮਾਨ - ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

January 17, 2026 09:17 PM

ਨਵੀਂ ਦਿੱਲੀ, 18 ਜਨਵਰੀ (ਸਟਾਫ਼ ਰਿਪੋਰਟਰ):
ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਕਈ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਵਿਵਾਦ, ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਭੂਮਿਕਾ ਵਰਗੇ ਮਸਲੇ ਉਠਾਏ ਗਏ।

ਮੁੱਖ ਮੰਤਰੀ ਨੇ ਸਰਹੱਦੀ ਇਲਾਕਿਆਂ ਵਿੱਚ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਅੰਦਰ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਵੱਲ ਧਿਆਨ ਦਿਵਾਇਆ ਅਤੇ ਕਿਹਾ ਕਿ ਕੌਮਾਂਤਰੀ ਨਿਯਮਾਂ ਮੁਤਾਬਕ ਉਸਾਰੀ ਜ਼ੀਰੋ ਲਾਈਨ ਤੋਂ 150 ਮੀਟਰ ਦੂਰ ਹੋਣੀ ਚਾਹੀਦੀ ਹੈ, ਜਦਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਰ ਦੋ ਤੋਂ ਤਿੰਨ ਕਿਲੋਮੀਟਰ ਅੰਦਰ ਹੈ। ਇਸ ਕਾਰਨ ਕਿਸਾਨਾਂ ਨੂੰ ਖੇਤਾਂ ਤੱਕ ਜਾਣ ਲਈ ਰੋਜ਼ਾਨਾ ਤਾਰ ਪਾਰ ਕਰਨੀ ਪੈਂਦੀ ਹੈ।

ਪ੍ਰਸਤਾਵਿਤ ਬੀਜ ਬਿੱਲ–2025 ’ਤੇ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿੱਲ ਵਿੱਚ ਜ਼ੋਨ ਅਧਾਰਤ ਪ੍ਰਣਾਲੀ ਰਾਹੀਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਗਰੰਟੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੀਜ ਰਜਿਸਟ੍ਰੇਸ਼ਨ ਵਿੱਚ ਸੂਬਾਈ ਬੀਜ ਕਮੇਟੀ ਦੀ ਭੂਮਿਕਾ ਖਤਮ ਹੋਣ ਅਤੇ ਕਿਸਾਨਾਂ ਲਈ ਮਜ਼ਬੂਤ ਮੁਆਵਜ਼ਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋਣਗੇ। ਉਨ੍ਹਾਂ ਅਪੀਲ ਕੀਤੀ ਕਿ ਬਿੱਲ ਨੂੰ ਮੌਜੂਦਾ ਰੂਪ ਵਿੱਚ ਸੰਸਦ ਅੱਗੇ ਨਾ ਲਿਆਂਦਾ ਜਾਵੇ।

ਐਸਵਾਈਐਲ ਵਿਵਾਦ ’ਤੇ ਸਪੱਸ਼ਟ ਸਟੈਂਡ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦਰਿਆਵਾਂ ਦੇ ਕੁੱਲ 34.34 ਐਮ.ਏ.ਐਫ. ਵਿੱਚੋਂ ਪੰਜਾਬ ਨੂੰ 14.22 ਐਮ.ਏ.ਐਫ. ਹੀ ਮਿਲਦਾ ਹੈ ਅਤੇ ਇਸ ਸਥਿਤੀ ਵਿੱਚ ਐਸਵਾਈਐਲ ਨਹਿਰ ਦਾ ਨਿਰਮਾਣ ਵਿਹਾਰਕ ਨਹੀਂ।

ਅਨਾਜ ਦੀ ਢੋਆ-ਢੁਆਈ ਅਤੇ ਭੰਡਾਰਨ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਵਿੱਚ ਐਫ਼.ਸੀ.ਆਈ. ਵੱਲੋਂ ਸੀਮਿਤ ਮਾਤਰਾ ਵਿੱਚ ਹੀ ਕਣਕ ਅਤੇ ਚੌਲ ਦੀ ਢੋਆ-ਢੁਆਈ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ 20 ਲੱਖ ਮੀਟਰਿਕ ਟਨ ਅਨਾਜ ਦੀ ਮਹੀਨਾਵਾਰ ਢੋਆ-ਢੁਆਈ ਲਈ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾਣ।

ਆੜ੍ਹਤੀਆ ਕਮਿਸ਼ਨ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ 2019-20 ਤੋਂ ਦਰਾਂ ਜਮ੍ਹਾ ਹਨ ਅਤੇ ਸੋਧ ਲਈ ਬਣੀ ਕਮੇਟੀ ਨੇ ਅਜੇ ਤੱਕ ਫੈਸਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਰੀ ਕਾਰਨ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

ਪੇਂਡੂ ਵਿਕਾਸ ਫੰਡ ਦੇ ਬਕਾਏ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਆਰ.ਡੀ.ਐਫ. ਦੇ 9030.91 ਕਰੋੜ ਅਤੇ ਮਾਰਕੀਟ ਫੀਸ ਦੇ 2267.83 ਕਰੋੜ ਰੁਪਏ ਲੰਬਿਤ ਹਨ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚੇ ’ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰ.ਡੀ.ਐਫ. ਪੰਜਾਬ ਦਾ ਹੱਕ ਹੈ ਅਤੇ ਇਸ ਦੀ ਅਦਾਇਗੀ ਹੋਣੀ ਚਾਹੀਦੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਸਬੰਧੀ ਮੁੱਖ ਮੰਤਰੀ ਨੇ 60:40 ਅਨੁਪਾਤ ਕਾਇਮ ਰੱਖਣ ਅਤੇ ਪੰਜਾਬ ਕਾਡਰ ਦੇ ਅਧਿਕਾਰੀਆਂ ਦੀ ਭੂਮਿਕਾ ਘਟਾਏ ਜਾਣ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਐਫ਼.ਸੀ.ਆਈ. ਪੰਜਾਬ ਦੇ ਜਨਰਲ ਮੈਨੇਜਰ ਵਜੋਂ ਪੰਜਾਬ ਕਾਡਰ ਦੇ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਵੀ ਰੱਖੀ। ਮੁੱਖ ਮੰਤਰੀ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਨੇ ਮਸਲਿਆਂ ’ਤੇ ਵਿਚਾਰ ਅਤੇ ਜਲਦੀ ਮੀਟਿੰਗ ਬੁਲਾਉਣ ਦਾ ਭਰੋਸਾ ਦਿੱਤਾ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ