Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਜਲੰਧਰ ਦੇ ਮਾਹਲ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਜਥੇਦਾਰ ਅਕਾਲ ਤਖ਼ਤ ਨੇ ਜਾਰੀ ਕੀਤੇ ਸਖ਼ਤ ਹੁਕਮ

January 21, 2026 11:19 AM

ਅੰਮ੍ਰਿਤਸਰ: ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨਾਲ ਹੋਈ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।  ਘਟਨਾ ਤੋਂ ਬਾਅਦ ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ। ਜਾਣਕਾਰੀ ਅਨੁਸਾਰ ਸ਼ਰਾਰਤੀ ਅਨਸਰ ਹਨ ਕਿਸੇ ਨਬਾਲਗ ਬੱਚੇ ਕੋਲੋਂ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਵਾਈ ਹੈ। ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਹਨ। ਜਥੇਦਾਰ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਗੁਰੂ ਸਾਹਿਬ ਦੇ ਮਾਣ-ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਸੁਰੱਖਿਆ ਅਤੇ ਪਹਿਰੇਦਾਰੀ ਸੰਗਤ ਅਤੇ ਪ੍ਰਬੰਧਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਅਜੇ ਵੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਲਾਪਰਵਾਹੀ ਵਰਤੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਗੁਰਦੁਆਰਾ ਸਾਹਿਬਾਨ ਵਿੱਚ 24 ਘੰਟੇ ਪਹਿਰੇਦਾਰੀ, ਕਾਰਗਰ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਮਾਮਲੇ ’ਤੇ ਸਿੱਖਾਂ ਦੀ ਸਰਵਉੱਚ ਧਾਰਮਿਕ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਖ਼ਲ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਪੂਰੀ ਨਿਰਪੱਖਤਾ ਨਾਲ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

 ਗਿਆਨੀ ਗੜਗੱਜ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੀ ਆਤਮਕ ਅਤੇ ਅਸਥਾ ਦੀ ਕੇਂਦਰੀ ਤਾਕਤ ਹਨ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨਾਲ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਜ਼ੋਰ ਦਿੱਤਾ ਕਿ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਸਿਰਫ਼ ਰਸਮੀ ਨਹੀਂ, ਸਗੋਂ ਨਿਰੰਤਰ ਜ਼ਿੰਮੇਵਾਰੀ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ