Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ 'ਚ 26 ਜਨਵਰੀ ਨੂੰ ਟਰੈਕਟਰ ਮਾਰਚ ਕਰੇਗਾ ਸੰਯੁਕਤ ਕਿਸਾਨ ਮੋਰਚਾ - ਮੋਹਾਲੀ ਕਿਸਾਨਾਂ ਨੇ ਮੀਟਿੰਗ ਕਰਕੇ ਬਣਾਈ ਵੱਡੀ ਰਣਨੀਤੀ

January 21, 2026 09:09 PM

ਮੋਹਾਲੀ, 21 ਜਨਵਰੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਜਨਵਰੀ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਜਨਤਕ ਮਾਰਚ ਕੀਤੇ ਜਾਣਗੇ। ਇਸੇ ਕੜੀ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਟਰੈਕਟਰ ਮਾਰਚ ਕੀਤਾ ਜਾਵੇਗਾ।
ਇਸ ਸਬੰਧੀ ਮੋਹਾਲੀ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਹੋਈ, ਜਿਸ ਵਿੱਚ ਟਰੈਕਟਰ ਮਾਰਚ ਦੀ ਵਿਉਂਤਬੰਦੀ ਅਤੇ ਰੂਟ ਤੈਅ ਕੀਤਾ ਗਿਆ। ਫੈਸਲੇ ਅਨੁਸਾਰ, ਮੋਹਾਲੀ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਟਰੈਕਟਰ ਮਾਰਚ ਕੀਤੇ ਜਾਣਗੇ—ਇੱਕ ਡੇਰਾਬੱਸੀ ਸਾਈਡ ਤੇ ਅਤੇ ਦੂਜਾ ਚੱਪੜ ਚਿੜੀ ਤੋਂ ਸ਼ੁਰੂ ਹੋਵੇਗਾ।
ਚੱਪੜ ਚਿੜੀ ਤੋਂ ਨਿਕਲਣ ਵਾਲਾ ਟਰੈਕਟਰ ਮਾਰਚ ਚੱਪੜ ਚਿੜੀ ਤੋਂ ਸ਼ੁਰੂ ਹੋ ਕੇ ਲਾਂਡਰਾਂ ਰਾਹੀਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਚੌਕ ਪਹੁੰਚੇਗਾ। ਇੱਥੋਂ ਬਾਅਦ ਇਹ ਮਾਰਚ ਏਅਰਪੋਰਟ ਰੋਡ ਮੋਹਾਲੀ ਰਾਹੀਂ ਏਅਰਪੋਰਟ ਚੌਕ ਤੋਂ ਹੁੰਦਾ ਹੋਇਆ ਦੈੜੀ ਵਿਖੇ ਸਮਾਪਤ ਹੋਵੇਗਾ। ਕਿਸਾਨ ਆਗੂਆਂ ਅਨੁਸਾਰ, ਇਸ ਮਾਰਚ ਵਿੱਚ ਸੈਂਕੜੇ ਟਰੈਕਟਰਾਂ ਅਤੇ ਹੋਰ ਵਾਹਨਾਂ ਦੀ ਸ਼ਮੂਲੀਅਤ ਰਹੇਗੀ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਮੋਹਾਲੀ ਦੇ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਬੀਵੀਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀ ਮੰਗ ਮੁੱਖ ਤੌਰ ’ਤੇ ਉਠਾਈ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ, 60 ਸਾਲ ਦੀ ਉਮਰ ਪੂਰੀ ਹੋਣ ’ਤੇ ਘੱਟੋ-ਘੱਟ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਅਤੇ ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਵੀ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਟਰੈਕਟਰ ਮਾਰਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ, ਨਾ ਹੀ ਡੈਕ ’ਤੇ ਗਾਣੇ ਵਜਾਏ ਜਾਣਗੇ। ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗਾ ਅਤੇ ਸਿਰਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਵਾਨਿਤ ਨਾਅਰੇ ਹੀ ਲਗਾਏ ਜਾਣਗੇ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰੈਸ ਸਕੱਤਰ ਪਰਮਦੀਪ ਸਿੰਘ ਬੈਦਵਾਨ, ਭਾਕਿਯੂ ਲੱਖੋਵਾਲ ਦੇ ਜਸਪਾਲ ਸਿੰਘ ਨਿਆਮੀਆਂ, ਭਾਕਿਯੂ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਲੱਖਾ ਸਿੰਘ, ਪਾਵਰਕੌਮ-ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਜ਼ੋਰਾਵਰ ਸਿੰਘ, ਪ੍ਰਦੀਪ ਮੁਸਾਹਿਬ, ਸੰਦੀਪ ਰਾਣਾ ਅਤੇ ਜਗਜੀਤ ਸਿੰਘ ਕਰਾਲਾ ਹਾਜ਼ਰ ਸਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ