Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਲਹਿਰ ਦੀ ਰੀੜ੍ਹ ਦੀ ਹੱਡੀ

ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਨਾਲੋਂ ਵੀ ਵੱਧ ਸਫਲ ਹੋਵੇਗਾ ਦੂਜਾ ਪੜਾਅ

January 27, 2026 08:12 PM
HS Walia

ਨੰਗਲ/ਸ੍ਰੀ ਅਨੰਦਪੁਰ ਸਾਹਿਬ 27 ਜਨਵਰੀ:  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਦੂਜੇ ਪੜਾਅ ਵਿੱਚ ਹੋਰ ਵੀ ਵਿਆਪਕ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਨੂੰ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਵੱਲੋਂ ਰੀੜ੍ਹ ਦੀ ਹੱਡੀ ਵਾਂਗ ਮਜ਼ਬੂਤ ਸਹਾਰਾ ਮਿਲ ਰਿਹਾ ਹੈ।

       ਇਸ ਮੁਹਿੰਮ ਦੇ ਤਹਿਤ ਅੱਜ ਸੂਰੇਵਾਲ ਅੱਪਰ, ਨੰਗਲੀ ਮਾਜਰਾ ਮੰਗਲੂਰ, ਤਿਰਕ ਕਰਮਾ, ਰਣਜੀਤਪੁਰਾ, ਚੰਡੇਸਰ, ਸ਼ਾਹਪੁਰ ਬੇਲਾ, ਨਿੱਕੂਵਾਲ, ਅਵਾਨਕੋਟ, ਭਰਤਗੜ੍ਹ, ਦੇਲਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਇਨ੍ਹਾਂ ਯਾਤਰਾਂ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਔਰਤਾਂ ਅਤੇ ਬੁਜ਼ੁਰਗਾਂ ਨੇ ਹਿੱਸਾ ਲੈ ਕੇ ਨਸ਼ਿਆਂ ਦੇ ਖ਼ਿਲਾਫ਼ ਇਕਜੁਟਤਾ ਦਾ ਪ੍ਰਗਟਾਵਾ ਕੀਤਾ।

     ਇਨ੍ਹਾਂ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ। ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਦੇ ਖ਼ਿਲਾਫ਼ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।

       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਮੁਹਿੰਮ ਦੇ ਦੂਜੇ ਪੜਾਅ ਵਿੱਚ ਲੋਕਾਂ ਦੀ ਭਾਗੀਦਾਰੀ ਪਹਿਲੇ ਪੜਾਅ ਨਾਲੋਂ ਕਾਫ਼ੀ ਵੱਧ ਹੈ, ਜੋ ਇਸ ਦੀ ਸਫਲਤਾ ਦਾ ਪ੍ਰਮਾਣ ਹੈ।

ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਲਹਿਰ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਸਮਾਜਕ ਸਹਿਯੋਗ ਨਾਲ ਇਹ ਮੁਹਿੰਮ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਨਿਸ਼ਚਿਤ ਤੌਰ ‘ਤੇ ਕਾਮਯਾਬ ਹੋਵੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ