Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਦਾਖਲਾ ਜਾਗਰੂਕਤਾ ਵੈਨ ਰਵਾਨਾ

January 28, 2026 08:26 PM

ਸ੍ਰੀ ਅਨੰਦਪੁਰ ਸਾਹਿਬ | 28 ਜਨਵਰੀ 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2026-27 ਲਈ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ ਤਹਿਤ ਅੱਜ ਬਲਾਕ ਸ੍ਰੀ ਅਨੰਦਪੁਰ ਸਾਹਿਬ ਤੋਂ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ਼੍ਰੀ ਸ਼ਮਸ਼ੇਰ ਸਿੰਘ ਵੱਲੋਂ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੋਹਣ ਸਿੰਘ ਬੈਂਸ (ਪਿਤਾ ਹਰਜੋਤ ਸਿੰਘ ਬੈਂਸ), ਡਾਇਟ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੂਟਾਨੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਇੰਦਰਜੀਤ ਸਿੰਘ ਵੀ ਹਾਜ਼ਰ ਰਹੇ।

ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਰਾਜ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ, ਡਿਜ਼ੀਟਲ ਸਹੂਲਤਾਂ, ਯੋਗ ਅਧਿਆਪਕ ਅਤੇ ਵਿਦਿਆਰਥੀ-ਕੇਂਦਰਿਤ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ-ਰਾਤ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਮਨਜੀਤ ਸਿੰਘ ਮਾਵੀ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ।

ਦਾਖਲਾ ਜਾਗਰੂਕਤਾ ਵੈਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ, ਝੱਜ, ਤਖ਼ਤਗੜ੍ਹ ਹੁੰਦੀ ਹੋਈ ਬਲਾਕ ਕੀਰਤਪੁਰ ਸਾਹਿਬ ਵਿੱਚ ਜਾ ਕੇ ਸਮਾਪਤ ਹੋਈ।

ਇਸ ਮੌਕੇ ਸੁਪਰਡੈਂਟ ਮਲਕੀਤ ਸਿੰਘ ਭੱਠਲ, ਸੁਨੀਤਾ ਧੀਮਾਨ, ਕਮਲਜੀਤ ਕੌਰ, ਬਲਜਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ, ਸੁਰਿੰਦਰ ਸਿੰਘ ਭਟਨਾਗਰ, ਮੀਹਮਲ ਸਿੰਘ, ਮਨਿੰਦਰ ਸਿੰਘ ਰਾਣਾ, ਕੁਲਦੀਪ ਪਰਮਾਰ, ਸੁਰਿੰਦਰ ਕਾਲੀਆ, ਜੋਗਾ ਸਿੰਘ, ਬਲਵੀਰ ਸਿੰਘ, ਇੰਦਰਦੀਪ ਸਿੰਘ, ਗੁਰਜੀਤ ਕੌਰ, ਰਵਿੰਦਰ ਕੌਰ, ਸੋਨੀਆ, ਕਮਲਪ੍ਰੀਤ ਕੌਰ, ਬੰਦਨਾ ਪੂਰੀ, ਮਨਿੰਦਰ ਕੌਰ, ਮੋਨੀਕਾ ਦੇਵੀ, ਪਰਮਜੀਤ ਕੌਰ, ਹਰਪ੍ਰੀਤ ਕੌਰ, ਸੋਨਿਕਾ ਸ਼ਰਮਾ, ਰੰਜਨਾ ਰਾਣੀ, ਜਸਵਿੰਦਰ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ