Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਮੋਹਲੀ ਐਸ.ਐਸ.ਪੀ ਦਫ਼ਤਰ ਦੇ ਬਾਹਰ ਨਸ਼ਾ ਤਸਕਰੀ ਕੇਸ 'ਚ ਪੇਸ਼ੀ ਭੁਗਤਣ ਆਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹਤਿਆ, ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

January 28, 2026 09:46 PM

ਮੋਹਾਲੀ, 28 ਜਨਵਰੀ :ਮੋਹਾਲੀ ਵਿੱਚ SSP ਅਤੇ DC ਦਫ਼ਤਰਾਂ ਦੇ ਬਾਹਰ ਦਿਨ-ਦਿਹਾੜੇ ਵਾਪਰੇ ਕਤਲ ਨੇ ਜ਼ਿਲ੍ਹੇ ਦੀ ਕਾਨੂੰਨ–ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਈ ਸਿਕਿਉਰਟੀ ਜ਼ੋਨ ਵਿੱਚ ਪਿੰਡ ਰੁੜਕੀ ਪੁਖ਼ਤਾ ਖਰੜ ਦੇ ਨੌਜਵਾਨ ਗੁਰਵਿੰਦਰ ਸਿੰਘ ਉਰਫ਼ ਗੁਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਹ ਇਸ ਮਹੀਨੇ ਦੀ ਤੀਜੀ ਹੱਤਿਆ ਹੈ। ਯਾਦ ਰਹੇ ਕਿ 2025 ਦੌਰਾਨ ਮੋਹਾਲੀ ਵਿੱਚ ਕਈ ਹਾਈ-ਪ੍ਰੋਫ਼ਾਈਲ ਕਤਲ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ‘ਚ ਰਾਣਾ ਬਲਾਚੌਰੀਆ ਹੱਤਿਆ ਕੇਸ ਵੀ ਸ਼ਾਮਲ ਹੈ। ਹੁਣ ਸਖ਼ਤ ਸੁਰੱਖਿਆ ਵਾਲੇ ਇਲਾਕੇ ਵਿੱਚ ਵਾਪਰੀ ਇਸ ਘਟਨਾ ਨੇ ਪੁਲਿਸ ਪ੍ਰਬੰਧਾਂ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।

ਪੁਲਿਸ ਅਨੁਸਾਰ, ਮ੍ਰਿਤਕ ਗੁਰਵਿੰਦਰ ਸਿੰਘ ਐਨਡੀਪੀਐਸ ਐਕਟ ਦੇ ਇੱਕ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲੈਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਨੇ ਕਿਹਾ ਹੈ ਕਿ ਇਹ ਉਸਦੇ ਭਰਾ ਦੀ ਮੌਤ ਦਾ ਬਦਲਾ ਹੈ।


ਬਾਕਸ : SSP ਦਫ਼ਤਰ ਦੇ ਗੇਟ ‘ਤੇ ਦਹਿਸ਼ਤਨਾਕ ਹਮਲਾ

ਚਸ਼ਮਦੀਦਾਂ ਮੁਤਾਬਕ, ਜਿਵੇਂ ਹੀ ਗੁਰਵਿੰਦਰ ਸਿੰਘ SSP ਦਫ਼ਤਰ ਦੇ ਮੁੱਖ ਗੇਟ ਨੇੜੇ ਆਪਣੀ ਕਾਰ ਵਿੱਚ ਬੈਠਣ ਲੱਗਾ, ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰ ਉਥੇ ਪਹੁੰਚ ਗਏ। ਇੱਕ ਹਮਲਾਵਰ, ਜੋ ਲੰਬਾ, ਗੋਰਾ ਅਤੇ ਟੋਪੀ ਪਹਿਨੀ ਹੋਈ ਸੀ, ਨੇ ਨੇੜਿਓਂ ਅੰਧਾਧੁੰਦ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਮਲਾਵਰਾਂ ਵੱਲੋਂ 15 ਤੋਂ 17 ਰਾਊਂਡ ਫਾਇਰ ਕਰਨ ਦੀ ਗੱਲ ਸਾਹਮਣੇ ਆਈ ਹੈ।

ਮੌਕੇ ‘ਤੇ ਮੌਜੂਦ ਇੱਕ ਵਕੀਲ ਨੇ ਦੱਸਿਆ ਕਿ ਪਹਿਲਾਂ ਉਸਨੂੰ ਟਾਇਰ ਫਟਣ ਵਰਗੀ ਆਵਾਜ਼ ਸੁਣੀ, ਪਰ ਬਾਹਰ ਆ ਕੇ ਦੇਖਿਆ ਤਾਂ ਹਮਲਾਵਰ ਲਗਾਤਾਰ ਗੋਲੀਆਂ ਚਲਾ ਰਹੇ ਸਨ। ਹਮਲਾਵਰਾਂ ਨੇ ਗੁਰਵਿੰਦਰ ਦੀ ਪਤਨੀ ‘ਤੇ ਵੀ ਗੋਲੀ ਚਲਾਈ, ਜੋ ਉਸਦੇ ਸਿਰ ਦੇ ਨੇੜੇ ਤੋਂ ਲੰਘ ਗਈ। ਖੁਸ਼ਕਿਸਮਤੀ ਨਾਲ ਉਹ ਜਾਨ ਬਚਾਉਣ ‘ਚ ਕਾਮਯਾਬ ਰਹੀ।


ਬਾਕਸ : CCTV ਜਾਂਚ, ਸ਼ਹਿਰ ਸੀਲ

ਘਟਨਾ ਤੋਂ ਬਾਅਦ ਹਮਲਾਵਰ ਮੋਟਰਸਾਈਕਲ ‘ਤੇ ਸੈਕਟਰ-82 ਵੱਲ ਫਰਾਰ ਹੋ ਗਏ। ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਨੇ ਦੱਸਿਆ ਕਿ CCTV ਫੁਟੇਜ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਕੁਝ ਮਹੱਤਵਪੂਰਨ ਸੁਰਾਗ ਮਿਲੇ ਹਨ। ਹਮਲਾਵਰਾਂ ਦੇ ਬਨੂੜ ਵੱਲ ਭੱਜਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸ਼ਹਿਰ ਦੀ ਘੇਰਾਬੰਦੀ ਕਰਕੇ CIA ਸਟਾਫ, AGTF ਅਤੇ ਹੋਰ ਵਿਸ਼ੇਸ਼ ਟੀਮਾਂ ਮੁਲਜ਼ਮਾਂ ਦੀ ਭਾਲ ‘ਚ ਜੁਟੀਆਂ ਹੋਈਆਂ ਹਨ।


ਬਾਕਸ : ਨਸ਼ਾ ਤਸਕਰੀ ਅਤੇ ਗੈਂਗ ਵਾਰ ਨਾਲ ਜੁੜਿਆ ਮਾਮਲਾ

ਡੀਆਈਜੀ ਅਨੁਸਾਰ, ਮ੍ਰਿਤਕ ਵਿਰੁੱਧ ਕਈ ਕਿਲੋਗ੍ਰਾਮ ਅਫੀਮ ਬਰਾਮਦ ਹੋਣ ਸਬੰਧੀ ਕੇਸ ਦਰਜ ਸੀ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਉਸਦੇ ਹੋਰ ਗੈਂਗਸਟਰਾਂ ਜਾਂ ਅਪਰਾਧਿਕ ਨੈਟਵਰਕ ਨਾਲ ਸਬੰਧ ਸਨ। ਮੁੱਢਲੀ ਜਾਂਚ ‘ਚ ਮਾਮਲਾ ਗੈਂਗ ਦੁਸ਼ਮਣੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।


ਖਾਲੀ ਕਾਰਤੂਸ ਬਰਾਮਦ, FIR ਦਰਜ

ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਲਗਭਗ 17 ਖਾਲੀ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮ੍ਰਿਤਕ ਦੀ ਕਾਰ ਦੀ ਵੀ ਬਰੀਕੀ ਨਾਲ ਜਾਂਚ ਕੀਤੀ। ਜ਼ਖ਼ਮੀ ਪਤਨੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਵੱਲੋਂ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


2025–26 ਦੇ ਅੰਕੜੇ ਚਿੰਤਾ ਵਧਾਉਂਦੇ

ਅਧਿਕਾਰਤ ਪੁਲਿਸ ਅੰਕੜਿਆਂ ਅਨੁਸਾਰ, 2025 ਵਿੱਚ ਮੋਹਾਲੀ ਜ਼ਿਲ੍ਹੇ ‘ਚ 32 ਕਤਲ ਦਰਜ ਹੋਏ, ਜਿਨ੍ਹਾਂ ਵਿੱਚੋਂ 59 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 2026 ਦੀਆਂ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਹੁਣ ਤੱਕ ਚਾਰ ਕਤਲ ਮਾਮਲੇ ਸਾਹਮਣੇ ਆ ਚੁੱਕੇ ਹਨ।

ਜਾਂਚ ਏਜੰਸੀਆਂ ਮੁਤਾਬਕ, ਜ਼ਿਆਦਾਤਰ ਕਤਲ ਗੈਂਗ ਵਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਹੋਏ ਸਨ। ਕਈ ਮਾਮਲਿਆਂ ਵਿੱਚ ਮ੍ਰਿਤਕ ਜਾਂ ਦੋਸ਼ੀ ਪਹਿਲਾਂ ਤੋਂ ਅਪਰਾਧਿਕ ਕੇਸਾਂ ‘ਚ ਸ਼ਾਮਲ ਰਹੇ ਅਤੇ ਜ਼ਮਾਨਤ ‘ਤੇ ਬਾਹਰ ਸਨ, ਜਿਸ ਨਾਲ ਨਿਗਰਾਨੀ ਪ੍ਰਣਾਲੀ ‘ਤੇ ਵੀ ਸਵਾਲ ਉਠ ਰਹੇ ਹਨ।

ਸਥਾਨਕ ਨਿਵਾਸੀਆਂ ਅਤੇ ਵਕੀਲਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਦਫ਼ਤਰਾਂ ਅਤੇ ਅਦਾਲਤੀ ਕੰਪਲੈਕਸਾਂ ਦੇ ਆਲੇ-ਦੁਆਲੇ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿਣ, ਤਾਂ ਆਮ ਨਾਗਰਿਕ ਆਪਣੀ ਸੁਰੱਖਿਆ ਕਿਵੇਂ ਮਹਿਸੂਸ ਕਰੇਗਾ। ਲੋਕਾਂ ਨੇ ਮੰਗ ਕੀਤੀ ਹੈ ਕਿ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਅਪਰਾਧ ਦੀ ਰੋਕਥਾਮ ਅਤੇ ਉੱਚ-ਜੋਖਮ ਵਾਲੇ ਵਿਅਕਤੀਆਂ ‘ਤੇ ਸਖ਼ਤ ਨਿਗਰਾਨੀ ਕੀਤੀ ਜਾਵੇ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ