ਗੋਂਡ ਮਹਲਾ ੫ ॥
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
गोंड महला ५ ॥
धूप दीप सेवा गोपाल ॥ अनिक बार बंदन करतार ॥ प्रभ की सरणि गही सभ तिआगि ॥ गुर सुप्रसंन भएवड भागि ॥१॥ आठ पहर गाईऐ गोबिंदु ॥ तनु धनु प्रभ का प्रभ की जिंदु ॥१॥ रहाउ ॥ हरि गुण रमतभए आनंद ॥ पारब्रहम पूरन बखसंद ॥ करि किरपा जन सेवा लाए ॥ जनम मरण दुख मेटि मिलाए ॥२॥ करम धरम इहु ततु गिआनु ॥ साधसंगि जपीऐ हरि नामु ॥ सागर तरि बोहिथ प्रभ चरण ॥ अंतरजामी प्रभ कारण करण ॥३॥ राखि लीए अपनी किरपा धारि ॥ पंच दूत भागे बिकराल ॥ जूऐजनमु न कबहू हारि ॥ नानक का अंगु कीआ करतारि ॥४॥१२॥१४॥
ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।
अर्थ :- हे भाई ! जिस परमात्मा का दिया हुआ हमारा यह शरीर है, यह जीवन है और धन है, उस कीसिफ़त-सालाह आठो पहिर (हर समय) करनी चाहिए।1।रहाउ। (हे भाई ! कर्म कांडी लोक देवीदेवताओ की पूजा करते हैं, उन के आगे धूप धुखाते हैं और दीवे जलाते हैं, पर) जिस मनुख के ऊपर बड़ीकिस्मत के साथ गुरु मेहरबान हो गए, वह (धूप दीप आदि वाली) सारी क्रिया छोड़ के भगवान का सहारालेता है, परमात्मा के दर पर हर समय सिर झुकाना, परमात्मा की भक्ति करनी ही उस मनुख के लिए‘धूप दीप’ की क्रिया है।1। हे भाई ! परमात्मा कृपा कर के अपने सेवकों को अपनी भक्ति में जोड़ता है, उन के जन्म से ले के मरन तक के सारे दु:ख मिटा के उनको अपने चरणों में मिला लेता है। सर्व-व्यापकबख्शंद परमात्मा के गुण गाते हुए उनके अंदर आनंद बना रहता है।2। हे भाई ! गुरु की संगत में टिक केपरमात्मा का नाम जपते रहना चाहिए, यही है धार्मिक कर्म और यही है असल ज्ञान। हे भाई ! सब के दिलकी जानने वाले और जगत के पैदा करने वाले परमात्मा के चरणों को जहाज बना के इस संसार-सागर मेंसे पार निकल।3। हे भाई ! भगवान अपनी कृपा कर के जिनकी रक्षा करता है, (कामादिक) पाँचोभयानक दुश्मन उन से दूर भाग जाते हैं। गुरू नानक जी कहते हैं, हे नानक ! जिस भी मनुख का पक्षपरमात्मा ने किया है, वह मनुख (विकारों के) जूए में अपना जीवन कभी भी नहीं गवाँता।4।12।14।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!