Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਜਲੰਧਰ ਦੇ ਡਾਕਟਰ ਤੋਂ 2 ਕਰੋੜ ਦੀ ਫ਼ਿਰੌਤੀ ਦੀ ਮੰਗ: ਵ੍ਹਟਸਐਪ ’ਤੇ ਮਿਲੀ ਗੈਂਗਸਟਰਾਂ ਦੀ ਧਮਕੀ, ਪੁਲਿਸ ਨੇ ਘਰ ਬਾਹਰ ਵਧਾਈ ਸੁਰੱਖਿਆ

January 29, 2026 10:04 AM

ਜਲੰਧਰ
ਜਲੰਧਰ ਵਿੱਚ ਇੱਕ ਪ੍ਰਸਿੱਧ ਡਾਕਟਰ ਨੂੰ ਗੈਂਗਸਟਰਾਂ ਵੱਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਪੂਰੇ ਪਰਿਵਾਰ ਨੂੰ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਸੁਨੇਹੇ ਵਿੱਚ ਸਪੱਸ਼ਟ ਤੌਰ ’ਤੇ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜੇਕਰ ਰਕਮ ਨਹੀਂ ਦਿੱਤੀ ਗਈ ਤਾਂ ਡਾਕਟਰ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਡਾਕਟਰ ਦੇ ਮਾਡਲ ਟਾਊਨ ਸਥਿਤ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।

ਧਮਕੀ ਤੋਂ ਬਾਅਦ ਡਾਕਟਰ ਨੇ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਘਰ ਦੇ ਚਾਰੋਂ ਪਾਸੇ ਬਿਜਲੀ ਦੀ ਵਾੜ ਲਗਵਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਪਿਛਲੇ ਕੁਝ ਦਿਨਾਂ ਤੋਂ ਡਰ ਦੇ ਮਾਹੌਲ ਕਾਰਨ ਘਰ ਤੋਂ ਬਾਹਰ ਨਹੀਂ ਨਿਕਲਿਆ।

ਪੁਲਿਸ ਅਧਿਕਾਰੀਆਂ ਮੁਤਾਬਕ ਧਮਕੀ ਦੇਣ ਵਾਲੇ ਨੰਬਰ ਅਤੇ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖੋਂ ਛਾਣਬੀਣ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਗਿਰੋਹ ਜਾਂ ਵਿਅਕਤੀ ਦੀ ਸਰਕਾਰੀ ਤੌਰ ’ਤੇ ਪਛਾਣ ਨਹੀਂ ਕੀਤੀ ਗਈ।

ਇਸ ਘਟਨਾ ਤੋਂ ਬਾਅਦ ਜਲੰਧਰ ਦੇ ਮੈਡੀਕਲ ਭਾਈਚਾਰੇ ਵਿੱਚ ਵੀ ਚਿੰਤਾ ਦਾ ਮਾਹੌਲ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਲਗਾਤਾਰ ਆ ਰਹੀਆਂ ਫਿਰੌਤੀ ਅਤੇ ਧਮਕੀ ਵਾਲੀਆਂ ਘਟਨਾਵਾਂ ਨਾਲ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜੇ ਹੋ ਰਹੇ ਹਨ।

ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਜਾਂਚਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ