Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਇਹ ਤਸਵੀਰ ਏ. ਆਈ ਅਧਾਰਿਤ ਹੈ

January 30, 2026 09:13 PM

ਮੋਹਾਲੀ, 30 ਜਨਵਰੀ:
ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ–1 ਨੇ ਬਲੌਂਗੀ ਥਾਣੇ ਵਿੱਚ ਤਾਇਨਾਤ ਏਐਸਆਈ ਬੀਰ ਚੰਦ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਏਐਸਆਈ ਨੇ ਵਿਆਹ ਸਮਾਰੋਹ ਤੋਂ ਬਾਅਦ ਹੋਏ ਝਗੜੇ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੇ ਨਾਮ ’ਤੇ 1.25 ਲੱਖ ਰੁਪਏ ਦੀ ਵੱਢੀ ਮੰਗੀ ਅਤੇ ਪਹਿਲਾਂ 30 ਹਜ਼ਾਰ ਰੁਪਏ ਲੈ ਲਏ।
ਇਹ ਮਾਮਲਾ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ। ਸ਼ਿਕਾਇਤਕਰਤਾ ਸਤੀਸ਼, ਵਸਨੀਕ ਮਲੋਆ ਕਲੋਨੀ ਚੰਡੀਗੜ੍ਹ, ਨੇ ਦੱਸਿਆ ਕਿ ਉਸਦੀ ਧੀ ਅੰਜਲੀ ਦਾ ਵਿਆਹ 27 ਨਵੰਬਰ 2025 ਨੂੰ ਬਡ ਮਾਜਰਾ (ਮੋਹਾਲੀ) ਦੇ ਰਹਿਣ ਵਾਲੇ ਅਰਸ਼ ਨਾਲ ਹੋਇਆ ਸੀ। ਵਿਆਹ ਮਗਰੋਂ ਹੋਈ ਰਿਸੈਪਸ਼ਨ ਪਾਰਟੀ ਤੋਂ ਬਾਅਦ ਕੁਝ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਸ਼ਿਕਾਇਤ ਮੁਤਾਬਕ, ਏਐਸਆਈ ਬੀਰ ਚੰਦ ਨੇ ਅਰਸ਼ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਨ ਅਤੇ ਧਾਰਾ 307 ਲਗਾਉਣ ਦੀ ਧਮਕੀ ਦਿੱਤੀ। ਇਸ ਤੋਂ ਬਚਾਉਣ ਦੇ ਬਦਲੇ ਪਹਿਲਾਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਅਤੇ ਬਾਅਦ ਵਿੱਚ ਦਬਾਅ ਪਾ ਕੇ 30 ਹਜ਼ਾਰ ਰੁਪਏ ਵਸੂਲੇ ਗਏ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਵੀ ਏਐਸਆਈ ਵੱਲੋਂ ਫ਼ੋਨ ਅਤੇ ਵਟਸਐਪ ਕਾਲਾਂ ਰਾਹੀਂ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ। 22 ਦਸੰਬਰ 2025 ਨੂੰ ਦੋਸ਼ੀ ਨੇ ਕਿਹਾ ਕਿ ਧਾਰਾ 307 ਲਾਗੂ ਹੋ ਚੁੱਕੀ ਹੈ ਅਤੇ ਕੇਸ “ਨਿਪਟਾਉਣ” ਲਈ 1 ਲੱਖ ਰੁਪਏ ਹੋਰ ਦੇਣੇ ਪੈਣਗੇ।
ਸ਼ਿਕਾਇਤਕਰਤਾ ਨੇ ਏਐਸਆਈ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਕਰਕੇ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ ’ਤੇ ਅਪਲੋਡ ਕੀਤੀ। ਮੁੱਢਲੀ ਜਾਂਚ ਅਤੇ ਆਡੀਓ ਸਬੂਤਾਂ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਨੇ ਦੋਸ਼ ਸਹੀ ਪਾਏ।
ਵਿਜੀਲੈਂਸ ਬਿਊਰੋ ਨੇ 29 ਜਨਵਰੀ 2026 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ 1988 ਦੀ ਧਾਰਾ 7 ਅਧੀਨ ਵਿਜੀਲੈਂਸ ਪੁਲਿਸ ਸਟੇਸ਼ਨ ਮੋਹਾਲੀ ਵਿੱਚ ਕੇਸ ਦਰਜ ਕਰਕੇ ਏਐਸਆਈ ਬੀਰ ਚੰਦ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਜਾਂਚ ਹੈੱਡ ਕਾਂਸਟੇਬਲ ਮਨਜੀਤ ਸਿੰਘ ਨੂੰ ਸੌਂਪੀ ਗਈ ਹੈ। ਵਿਜੀਲੈਂਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਹੋਰ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਵੀ ਪਰਖੀ ਜਾਵੇਗੀ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ